ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 24
ਨਗਰ ਨਿਗਮ ਚੰਡੀਗੜ੍ਹ ਦੀ ਅੱਜ ਹਾਊਸ ਮੀਟਿੰਗ ਸ਼ੁਰੂ ਹੁੰਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਇਨਕਾਰ ਕੀਤਾ। ਇਸ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋਇਆ। ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਆਪ ਅਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਚੁੱਕੇ ਹਨ।
ਇਸ ਦੌਰਾਨ ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰਾਂ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਗਿਆ ਜਿਨ੍ਹਾਂ ਨੂੰ ਪੁਲਿਸ ਵਲੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ |
Facebook Page: https://www.facebook.com/factnewsnet
See videos:https://www.youtube.com/c/TheFACTNews/videos
The post ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਹੋਇਆ ਹੰਗਾਮਾ appeared first on The Fact News Punjabi.