ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਸੁਣੋ ਕਿ ਬੋਲੇ ਸੁਖਪਾਲ ਖਹਿਰਾ Jan 28th 2022, 09:40, by Narinder Jagga ਫੈਕਟ ਸਮਾਚਾਰ ਸੇਵਾ ਪਟਿਆਲਾ , ਜਨਵਰੀ 28 ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਅੱਜ ਕੇਂਦਰੀ ਜੇਲ੍ਹ ਪਟਿਆਲਾ 'ਚੋਂ ਰਿਹਾਅ ਕੀਤਾ ਗਿਆ। ਜੇਲ੍ਹ ਤੋਂ ਨਿਕਲਦਿਆਂ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਦੁਸ਼ਮਣਾਂ ਨੇ ਮੈਨੂੰ ਚੋਣ ਪ੍ਰਣਾਲੀ ਤੋਂ ਬਾਹਰ ਕਰਨ ਦਾ ਪੂਰਾ ਜ਼ੋਰ ਲਾਇਆ ਪਰ ਵਾਹਿਗੁਰੂ ਦੀ ਓਟ ਆਸਰੇ ਅਤੇ ਪਾਰਟੀ ਦੇ ਸਾਥ ਦੇ ਚਲਦਿਆਂ ਉਨ੍ਹਾਂ ਨੂੰ ਟਿਕਟ ਵੀ ਮਿਲੀ ਤੇ ਅੱਜ ਰਿਹਾਈ ਵੀ ਹੋਈ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਕੱਤਰ ਪੰਕਜ ਕੁਮਾਰ ਵੱਲੋਂ ਉਨ੍ਹਾਂ ਖ਼ਿਲਾਫ਼ ਝੂਠਾ ਬਿਆਨ ਦਿੱਤਾ ਗਿਆ ਅਤੇ ਇਸਦੇ ਨਾਲ ਹੀ ਪਾਰਟੀ ਨੇ ਦੋ ਕਰੋੜ ਦੀ ਰਾਸ਼ੀ ਇਕੱਠੀ ਕੀਤੀ ਪਰ ਸਾਰੇ ਝੂਠੇ ਦੋਸ਼ ਉਨ੍ਹਾਂ ਦੇ ਸਿਰ ਮੜ੍ਹ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਮਲਾਲ ਨਹੀਂ ਹੈ ਪਰ ਬੇਗੁਨਾਹ ਹੋਣ ਦੇ ਬਾਵਜੂਦ ਢਾਈ ਮਹੀਨੇ ਤਕ ਜੇਲ੍ਹ 'ਚ ਬੰਦ ਰੱਖਿਆ ਗਿਆ ਹੈ ਇਸ ਲਈ ਕ੍ਰਿਮੀਨਲ ਜਸਟਿਸ ਸਿਸਟਮ ਵਿੱਚ ਬਦਲਾਅ ਦੀ ਵੀ ਲੋੜ ਮਹਿਸੂਸ ਹੋ ਰਹੀ ਹੈ ਕਿਉਂਕਿ ਉਨ੍ਹਾਂ ਵਰਗੇ ਹੋਰ ਵੀ ਕਈ ਬੇਕਸੂਰ ਜੇਲ੍ਹ ਦੇ ਅੰਦਰ ਕਈ ਮਹੀਨਿਆਂ ਤੋਂ ਬੈਠੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਵਿੱਚ ਕੁਝ ਦੁਸ਼ਮਣ ਹਨ ਜੋ ਨਹੀਂ ਚਾਹੁੰਦੇ ਕਿ ਉਹ ਚੋਣ ਲੜਨ ਪਰ ਪਾਰਟੀ ਅਤੇ ਲੋਕਾਂ ਦੇ ਪਿਆਰ ਸਦਕਾ ਉਹ ਚੋਣ ਲੜ ਰਹੇ ਹਨ। Facebook Page:https://www.facebook.com/factnewsnet See videos:https://www.youtube.com/c/TheFACTNews/videos The post ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਸੁਣੋ ਕਿ ਬੋਲੇ ਸੁਖਪਾਲ ਖਹਿਰਾ appeared first on The Fact News Punjabi. |