ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਹੋਏ ਕੋਰੋਨਾ ਪਾਜ਼ੇਟਿਵ Jan 24th 2022, 10:16, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 24 ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਕੋਰੋਨਾ ਨਾਲ ਪੀੜਤ ਹੋ ਗਏ ਹਨ। ਹਰਿਆਣਾ ਸਰਕਾਰ ਨੇ ਅੱਜ ਜਾਰੀ ਅਧਿਕਾਰਤ ਬਿਆਨ ਅਨੁਸਾਰ ਸ਼ੁਰੂਆਤੀ ਲੱਛਣਾਂ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਇਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਖ਼ੁਦ ਨੂੰ ਆਪਣੇ ਚੰਡੀਗੜ੍ਹ ਸਥਿਤ ਸਰਕਾਰੀ ਘਰ ਆਈਸੋਲੇਟ ਕਰ ਲਿਆ ਹੈ। ਨਾਲ ਹੀ ਆਪਣੇ ਹਫ਼ਤੇ ਭਰ ਦੇ ਅਗਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਰਣਜੀਤ ਸਿੰਘ ਨੇ ਪਿਛਲੇ 2-3 ਦਿਨਾਂ ਦੌਰਾਨ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ੁਦ ਨੂੰ ਆਈਸੋਲੇਟ ਕਰਨ ਅਤੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ। ਰਣਜੀਤ ਸਿੰਘ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਵੀ ਪਾਜ਼ੇਟਿਵ ਹੋ ਗਏ ਸਨ। Facebook Page:https://www.facebook.com/factnewsnet See videos: https://www.youtube.com/c/TheFACTNews/videos The post ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਹੋਏ ਕੋਰੋਨਾ ਪਾਜ਼ੇਟਿਵ appeared first on The Fact News Punjabi. |