ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਰਾਹੁਲ ਗਾਂਧੀ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਲੰਧਰ ਵਿਖੇ ਅੱਜ ਵਰਚੁਅਲ ਰੈਲੀ ਕਰਨਗੇ। ਰੈਲੀ ਤੋਂ ਪਹਿਲਾਂ ਉਹ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਰਾਹੁਲ ਗਾਂਧੀ ਵੱਲੋਂ ਜਲੰਧਰ ਵਿਖੇ ਸ਼ਾਮ 4 ਵਜੇ ਵਰਚੁਅਲ ਰੈਲੀ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (ਫੁਨਜਅਬ ੳਸਸੲਮਬਲੇ ਓਲੲਚਟੋਿਨ 2022) ਨੂੰ ਲੈ ਕੇ ਨਵਾਂ ਨਾਅਰਾ ਵੀ ਦਿੱਤਾ ਹੈ। ਜੋ ਕਿ ‘ਨਵੀਂ ਸੋਚ ਨਵਾਂ ਪੰਜਾਬ’ ਹੈ।
ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ 27 ਜਨਵਰੀ ਯਾਨੀ ਅੱਜ ਵਰਚੁਅਲ ਰੈਲੀ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਵੀ ਆਉਣਗੇ। ਜਿਸ ਸਬੰਧੀ ਕੈਬਨਿਟ ਮੰਤਰੀ ਡਾ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ 27 ਜਨਵਰੀ 9 ਵਜੇ ਅੰਮ੍ਰਿਤਸਰ ਦੀ ਪਾਵਨ ਧਰਤੀ ‘ਤੇ ਪਹੁੰਚਣਗੇ ਅਤੇ ਉਮੀਦਵਾਰਾਂਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਤੀਰਥ ਅਤੇ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ।
The post ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਕਾਂਗਰਸੀਆਂ ਨੂੰ ਮੁੱਖ ਮੰਤਰੀ ਦੇ ਚਿਹਰੇ ਦੀ ਉਡੀਕ first appeared on Punjabi News Online.
source https://punjabinewsonline.com/2022/01/27/%e0%a8%b0%e0%a8%be%e0%a8%b9%e0%a9%81%e0%a8%b2-%e0%a8%97%e0%a8%be%e0%a8%82%e0%a8%a7%e0%a9%80-%e0%a8%a6%e0%a8%be-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%8c%e0%a8%b0%e0%a8%be/