ਠੰਡ ਨਾਲ ਜੁੜੀ ਥੋੜੀ ਰਾਹਤ ਮਿਲਣ ਦੀ ਖਬਰ ਸਾਹਮਣੇ ਆਈ ਹੈ। ਅਗਲੇ 2 ਤੋਂ 4 ਦਿਨਾਂ ਵਿੱਚ ਸੀਤ ਲਹਿਰ ਅਤੇ ਠੰਢ ਦੇ ਹਾਲਾਤ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। ਹਾਲਾਂਕਿ 2 ਤੋਂ 4 ਫਰਵਰੀ ਵਿਚਕਾਰ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਅਜਿਹਾ ਅਨੁਮਾਨ ਭਾਰਤ ਦੇ ਮੌਸਮ ਵਿਭਾਗ ਨੇ ਪ੍ਰਗਟਾਇਆ ਹੈ।
ਆਈਐਮਡੀ ਨੇ ਕਿਹਾ ਕਿ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਸੀਤ ਲਹਿਰ ਅਤੇ ਠੰਡ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ, ਜਦ ਕਿ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਵਿੱਚ 2-4 ਫਰਵਰੀ ਤੱਕ ਮੀਂਹ ਜਾਰੀ ਰਹੇਗਾ। 2 ਫਰਵਰੀ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਸੈਲਸੀਅਸ ਵਧਣ ਅਤੇ ਇਸ ਤੋਂ ਬਾਅਦ ਘੱਟਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ 15-25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 2 ਫਰਵਰੀ ਤੋਂ ਵਧਣ ਦੀ ਸੰਭਾਵਨਾ ਹੈ। ਪੂਰਵ ਅਨੁਮਾਨ ਵਿਚ ਦੱਸਿਆ ਗਿਆ ਹੈ ਕਿ 2 ਫਰਵਰੀ ਨੂੰ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ 3-4 ਫਰਵਰੀ ਨੂੰ ਹਲਕੀ ਬਾਰਿਸ਼ ਦੇ ਨਾਲ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ, ਜਿਸ ਕਾਰਨ ਤਾਪਮਾਨ ਵਧੇਗਾ। ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਉਤਰਾਅ-ਚੜ੍ਹਾਅ ਰਹੇਗਾ।
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਨੇ ਕਿਹਾ ਕਿ 1 ਫਰਵਰੀ ਤੱਕ ਦਿੱਲੀ ਵਿੱਚ ਸਵੇਰੇ ਧੁੰਦ ਦੇ ਨਾਲ ਅਸਮਾਨ ਸਾਫ਼ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਠੰਡ ਤੋਂ ਜਲਦ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਜਾਣੋ IMD ਦੀ ਭਵਿੱਖਬਾਣੀ appeared first on Daily Post Punjabi.