NEET UG ਦੀ ਕਾਉਂਸਲਿੰਗ ਹੋਈ ਸ਼ੁਰੂ, 24 ਜਨਵਰੀ ਤੱਕ ਕਰਾ ਸਕਦੇ ਹੋ ਰਜਿਸਟ੍ਰੇਸ਼ਨ

ਮੈਡੀਕਲ ਕਾਲਜ ਵਿੱਚ ਦਾਖਲੇ ਲਈ ਕਾਉਂਸਲਿੰਗ ਦੀ ਪ੍ਰਕਿਰਿਆ ਬੁੱਧਵਾਰ ਤੋਂ ਸ਼ੁਰੂ ਹੋ ਗਈ ਹੈ। 24 ਜਨਵਰੀ ਤੱਕ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਕੇ ਫੀਸ ਦਾ ਭੁਗਤਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਵੀਰਵਾਰ ਤੋਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਸੰਸਥਾਵਾਂ ਲਈ ਵਿਕਲਪ ਭਰਨ ਦਾ ਮੌਕਾ ਦਿੱਤਾ ਜਾਵੇਗਾ। ਦੇਸ਼ ਭਰ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਲਈ ਵਿਦਿਆਰਥੀ ਅੱਜ ਤੋਂ ਵਿਕਲਪ ਭਰ ਸਕਣਗੇ। ਇਸ ਤਹਿਤ 24 ਜਨਵਰੀ ਰਾਤ 11:55 ਵਜੇ ਤੱਕ ਵਿਕਲਪ ਭਰਨ ਦਾ ਮੌਕਾ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਵਿਕਲਪ ਭਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਵੀਰਵਾਰ ਸ਼ਾਮ 4 ਵਜੇ ਤੋਂ ਆਪਸ਼ਨ ਨੂੰ ਲਾਕ ਕਰਨ ਦੀ ਸਹੂਲਤ ਦਿੱਤੀ ਜਾਵੇਗੀ।

NEET UG Counseling
NEET UG Counseling

ਜੇਕਰ ਵਿਦਿਆਰਥੀ ਭਰਨ ਤੋਂ ਬਾਅਦ ਵਿਕਲਪ ਨੂੰ ਲਾਕ ਨਹੀਂ ਕਰਦਾ, ਤਾਂ ਵਿਦਿਆਰਥੀ ਦੁਆਰਾ ਭਰੇ ਗਏ ਵਿਕਲਪ ਨੂੰ ਨਹੀਂ ਮੰਨਿਆ ਜਾਵੇਗਾ। ਮੈਡੀਕਲ ਕਾਉਂਸਲਿੰਗ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵਿਕਲਪ ਨੂੰ ਲਾਕ ਕਰਨ ਤੋਂ ਪਹਿਲਾਂ ਉਨ੍ਹਾਂ ਦੁਆਰਾ ਭਰੀ ਗਈ ਸਾਰੀ ਜਾਣਕਾਰੀ ਨੂੰ ਯਕੀਨੀ ਬਣਾਉਣ। ਮੈਡੀਕਲ ਕਾਉਂਸਲਿੰਗ ਕਮੇਟੀ ਵੱਲੋਂ ਦਾਖ਼ਲਾ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾ ਰਹੀ ਹੈ। ਇਸ ਤਹਿਤ ਸ਼ੁਰੂਆਤੀ ਦੋ ਪੜਾਵਾਂ ਤੋਂ ਬਾਅਦ ਤੀਜੇ ਪੜਾਅ ਨੂੰ ਮੋਪ ਅੱਪ ਫੇਜ਼ ਦਾ ਨਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੌਥੇ ਪੜਾਅ ਤਹਿਤ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਿਆ ਜਾਵੇਗਾ।

ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ ਮੈਡੀਕਲ ਕਾਉਂਸਲਿੰਗ ਕਮੇਟੀ ਵੱਲੋਂ 29 ਜਨਵਰੀ ਨੂੰ ਪਹਿਲੇ ਪੜਾਅ ਦਾ ਨਤੀਜਾ ਐਲਾਨਿਆ ਜਾਵੇਗਾ। ਇਸ ਤਹਿਤ ਵਿਦਿਆਰਥੀਆਂ ਦਾ 4 ਫਰਵਰੀ ਤੱਕ ਦਾਖਲਾ ਹੋਣਾ ਯਕੀਨੀ ਹੈ। ਇਸ ਤੋਂ ਬਾਅਦ ਦੂਜੇ ਪੜਾਅ ਦੀ ਪ੍ਰਕਿਰਿਆ 9 ਫਰਵਰੀ ਤੋਂ ਸ਼ੁਰੂ ਹੋਵੇਗੀ, ਜੋ 18 ਫਰਵਰੀ ਤੱਕ ਚੱਲੇਗੀ। ਇਸ ਦੇ ਲਈ 26 ਫਰਵਰੀ ਤੱਕ ਵਿਦਿਆਰਥੀਆਂ ਦੇ ਦਾਖਲੇ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post NEET UG ਦੀ ਕਾਉਂਸਲਿੰਗ ਹੋਈ ਸ਼ੁਰੂ, 24 ਜਨਵਰੀ ਤੱਕ ਕਰਾ ਸਕਦੇ ਹੋ ਰਜਿਸਟ੍ਰੇਸ਼ਨ appeared first on Daily Post Punjabi.



source https://dailypost.in/news/education/neet-ug-counseling/
Previous Post Next Post

Contact Form