ਉੱਤਰ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਭਾਰਤੀ ਜਨਤਾ ਪਾਰਟੀ ਨੇ ਚੋਣ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ 24 ਮੈਂਬਰਾਂ ਨੂੰ ਰੱਖਿਆ ਗਿਆ ਹੈ। ਇਹ ਕਮੇਟੀ ਹੀ ਯੂ. ਪੀ. ਵਿਧਾਨ ਸਭਾ ਦੀ ਪਾਰਟੀ ਦੀ ਰਣਨੀਤੀ ਦੇ ਨਾਲ ਚੋਣ ਪ੍ਰਚਾਰ ਦੀ ਕਮਾਨ ਵੀ ਸੰਭਾਲੇਗੀ। ਲਖੀਮਪੁਰ ਦੇ ਸਾਂਸਦ ਅਜੇ ਮਿਸ਼ਰਾ ਨੂੰ ਇਸ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਕਿਸਾਨਾਂ ਦੀ ਨਾਰਾਜ਼ਗੀ ਤੋਂ ਬਚਣ ਲਈ ਟੈਨੀ ਨੂੰ ਇਸ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਨਾਲ ਹੀ ਪੀਲੀਭੀਤ ਤੋਂ ਸਾਂਸਦ ਵਰੁਣ ਗਾਂਧੀ ਨੂੰ ਵੀ ਇਸ ਟੀਮ ਦਾ ਹਿੱਸਾ ਨਹੀਂ ਬਣਾਇਆ ਗਿਆ ਹੈ।
ਇਸ 24 ਮੈਂਬਰੀ ਕਮੇਟੀ ‘ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਦਿਨੇਸ਼ ਸ਼ਰਮਾ ਦੇ ਨਾਲ-ਨਾਲ ਯੂ. ਪੀ . ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਵਰਗੇ ਨਾਂ ਸ਼ਾਮਲ ਹਨ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਬ੍ਰਿਜੇਸ਼ ਪਾਠਕ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੂ. ਪੀ. ਦੇ ਕਈ ਸੰਸਦ ਮੈਂਬਰਾਂ ਨੂੰ ਵੀ ਇਸ ਕਮੇਟੀ ਵਿਚ ਰੱਖਿਆ ਗਿਆ ਹੈ।
ਲਖਮੀਪੁਰ ਹਿੰਸਾ ਮਾਮਲੇ ਵਿਚ SIT ਨੇ ਚਾਰਜ ਸ਼ੀਟ ਦਾਇਰ ਕਰ ਦਿੱਤੀ ਹੈ। ਇਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਆਸ਼ੀਸ਼ ਮਿਸ਼ਰਾ, ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਪੁੱਤਰ ਹੈ। ਚਾਰਜਸ਼ੀਟ ‘ਚ ਜਾਂਚ ਟੀਮ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਘਟਨਾ ਵਾਲੀ ਥਾਂ ‘ਤੇ ਮੌਜੂਦ ਸੀ ਮਤਲਬ 3 ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ‘ਚ ਜਦੋਂ ਕਿਸਾਨਾਂ ਨੂੰ ਕਾਰ ਨਾਲ ਕਚਲਿਆ, ਉਸ ਸਮੇਂ ਆਸ਼ੀਸ਼ ਮਿਸ਼ਰਾ ਉਥੇ ਮੌਜੂਦ ਸੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕਿਸਾਨਾਂ ਦਾ ਵਿਰੋਧ ਦੇਖ ਯੂ. ਪੀ. ਚੋਣਾਂ ਤੋਂ ਪਹਿਲਾਂ ਅਜੈ ਮਿਸ਼ਰਾ ‘OUT’, ਵਰੁਣ ਗਾਂਧੀ ਵੀ ਚੋਣ ਕਮੇਟੀ ‘ਚੋਂ ਬਾਹਰ appeared first on Daily Post Punjabi.