ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤੇ ਪ੍ਰਧਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ Jan 24th 2022, 07:13, by Narinder Jagga ਫ਼ੈਕਟ ਸਮਾਚਾਰ ਸੇਵਾ ਪਟਨਾ , ਜਨਵਰੀ 24 ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਦੀ ਜਾਣਕਾਰੀ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਤੇ ਗੁਰਦੁਆਰੇ ਦੇ ਸੁਪਰਡੈਂਟ ਦਲਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗ੍ਰਹਿ ਮੰਤਰਾਲੇ ਦੀ ਚਿੱਠੀ ਮਿਲੀ ਹੈ। ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ 'ਚ 11 ਸੁਰੱਖਿਆ ਮੁਲਾਜ਼ਮ ਸ਼ਾਮਲ ਹੁੰਦੇ ਹਨ। ਇਸ ਸੁਰੱਖਿਆ ਵਿਵਸਥਾ 'ਚ ਇਕ ਜਾਂ ਦੋ ਕਮਾਂਡੋ ਤੇ ਦੋ ਨਿੱਜੀ ਸੁਰੱਖਿਆ ਅਧਿਕਾਰੀ ਵੀ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਤੇ ਪ੍ਰਧਾਨ ਨੂੰ ਵਾਈ ਪਲੱਸ ਸੁਰੱਖਿਆ ਯਕੀਨੀ ਬਣਾਉਣ ਲਈ ਤਖ਼ਤ ਸਾਹਿਬ 'ਚ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਬੈਠਕ ਹੋਵੇਗੀ। ਇਸ 'ਚ ਜ਼ਿਲ੍ਹਾ ਅਧਿਕਾਰੀ, ਸੀਨੀਅਰ ਪੁਲਿਸ ਸੁਪਰਡੈਂਟ, ਕਮਾਂਡਿੰਗ ਅਫਸਰ ਸਣੇ ਹੋਰ ਅਧਿਕਾਰੀ ਸ਼ਾਮਲ ਹੋਣਗੇ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤੇ ਪ੍ਰਧਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ appeared first on The Fact News Punjabi. |