| ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ 'ਤੇ ਰਹੇਗੀ ਪਾਬੰਦੀ Feb 1st 2022, 11:41, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਫਰਵਰੀ 1 ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ 2022 ਤੋਂ ਮਿਤੀ 7 ਮਾਰਚ ਤੱਕ ਦੇਸ਼ ਭਰ ਵਿਚ ਐਗਜ਼ਿਟ ਪੋਲ 'ਤੇ ਪਾਬੰਦੀ ਲਗਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈੱਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈੱਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ 'ਤੇ ਰਹੇਗੀ ਪਾਬੰਦੀ appeared first on The Fact News Punjabi. |