
ਕਾਂਗਰਸ ਪਾਰਟੀ ਨੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਦਾ ਨਾਅਰਾ ਦਿੱਤਾ ਹੈ ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਹੈ ਤੇ ਕਿਹਾ ਹੈ ਕਿ ਪਾਰਟੀ ਵੱਲੋਂ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜਿਆ ਮਰੋੜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਚੋਣ ਕਮਿਸ਼ਨਰ ਕੋਲੋਂ ਮੰਗ ਕੀਤੀ ਹੈ ਕਿ ਹੋਰਡਿੰਗ ਬੋਰਡ ਹਟਾਏ ਜਾਣ ਅਤੇ ਕਾਂਗਰਸ ਪਾਸੋਂ ਜਨਤਕ ਮੁਆਫ਼ੀ ਮੰਗਵਾਈ ਜਾਵੇ।
ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਹੋਰਡਿੰਗ ਬੋਰਡ ਲਗਵਾਏ ਹਨ, ਜਿੱਥੇ ਉਨ੍ਹਾਂ ਨੇ ਲਿਖਿਆ ਹੈ, “ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ।“ ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਹੈ, “ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ-ਮਰੋੜ ਕੇ ਵਰਤਿਆ ਹੈ।“
The post ਕਾਂਗਰਸ ਦੇ ਨਾਅਰੇ ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ first appeared on Punjabi News Online.
source https://punjabinewsonline.com/2022/02/03/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%87-%e0%a8%a8%e0%a8%be%e0%a8%85%e0%a8%b0%e0%a9%87-%e0%a8%a4%e0%a9%87-%e0%a8%b8%e0%a8%bc%e0%a9%8d%e0%a8%b0%e0%a9%8b%e0%a8%ae/
Sport:
PTC News