| ਮਨਜਿੰਦਰ ਸਿਰਸਾ ਵਲੋਂ ਅਕਾਲੀ ਦਲ 'ਤੇ ਤਿੱਖੇ ਹਮਲੇ Feb 3rd 2022, 08:24, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਫਰਵਰੀ 3 ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਆਪਣੀ ਪੁਰਾਣੀ ਪਾਰਟੀ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਅਕਾਲੀ ਦਲ ਕਹਿ ਰਿਹਾ ਹੈ ਕਿ ਪੰਥ ਖ਼ਤਰੇ ਵਿੱਚ ਹੈ। ਅਸਲ ਵਿੱਚ ਅੱਜ ਖ਼ਤਰਾ ਪੰਥ ਨੂੰ ਨਹੀਂ ਸਗੋਂ ਅਕਾਲੀ ਦਲ ਦੀ ਕੁਰਸੀ ਨੂੰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ। ਇਨ੍ਹਾਂ ਚੋਣਾਂ ਨੇ ਦੇਸ਼ ਦੀ ਹਾਲਤ ਬਦਲਣੀ ਹੈ। ਅੱਜ ਪੰਜਾਬ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇਸ਼ ਦੇ ਸਿੱਖ ਪ੍ਰਧਾਨ ਮੰਤਰੀ ਰਹੇ ਪਰ ਉਨ੍ਹਾਂ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਿਆ। ਡਾ. ਮਨਮੋਹਨ ਸਿੰਘ ਗਾਂਧੀ ਪਰਿਵਾਰ ਤੋਂ ਡਰਦੇ ਸਨ। ਹੁਣ ਇਹ ਕੰਮ ਪੀਐਮ ਨਰਿੰਦਰ ਮੋਦੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੌਰਾਨ ਹੀ 1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ। ਅਫਗਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਲਿਆਂਦਾ ਗਿਆ। ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਕੀਤਾ ਗਿਆ। ਦੇਸ਼ ਦੇ ਹਰ ਗਵਰਨਰ ਹਾਊਸ ਵਿੱਚ ਤੇ ਹਰ ਦੇਸ਼ ਦੇ ਦੂਤਾਵਾਸ ਵਿੱਚ ਸ਼੍ਰੀ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਲਈ ਬਾਹਰੋਂ ਪੈਸਾ ਨਹੀਂ ਆ ਸਕਦਾ ਸੀ। ਇਹ ਕਾਂਗਰਸ ਨੇ ਬੰਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਮੁੜ ਐਫਸੀਆਰ ਨੂੰ ਸ਼ੁਰੂ ਕੀਤਾ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਮਨਜਿੰਦਰ ਸਿਰਸਾ ਵਲੋਂ ਅਕਾਲੀ ਦਲ 'ਤੇ ਤਿੱਖੇ ਹਮਲੇ appeared first on The Fact News Punjabi. |