ਭਗਵੰਤ ਮਾਨ ਦਾ ਕੇਂਦਰ ਸਰਕਾਰ ‘ਤੇ ਹਮਲਾ, ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਨੂੰ ਮਜ਼ਬੂਰ

Punjabi News Portal – Pro Punjab TV
Punjabi News Portal – Pro Punjab TV – Latest Punjabi news, Punjab news, national news, crime news, political and more. 
ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਹਮਲਾ, ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ 'ਚ ਜਾਣ ਨੂੰ ਮਜ਼ਬੂਰ
Feb 28th 2022, 09:36, by Pro Punjab Admin

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਕੇਂਦਰ ਸਰਕਾਰ 'ਤੇ ਨਿਸ਼ਨਾ ਵਿੰਨ੍ਹਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ 'ਚ ਜਾਣ ਨੂੰ ਮਜ਼ਬੂਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਜਾਇਜ਼ ਕੀਤੇ ਜਾਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ 'ਚੋਂ ਵਿਦਿਆਰਥੀ ਮੈਡੀਕਲ ਐਜ਼ੂਕੇਸ਼ਨ ਲਈ ਯੂਕਰੇਨ, ਰੂਸ, ਚੀਨ, ਫਿਲਪਾਇਨ ਅਤੇ ਤਜ਼ਾਕਿਸਤਾਨ ਆਦਿ ਮੁਲਕਾਂ ਕਿਉਂ ਜਾਂਦੇ ਹਨ? ਇਸ ਬਾਰੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਮੇਤ ਸਾਰੀਆਂ ਸੂਬਾਂ ਸਰਕਾਰਾਂ ਨੂੰ ਗੰਭੀਰਤਾ ਨਾਲ ਸੋਚਣਾ ਅਤੇ ਨੀਤੀਗਤ ਫ਼ੈਸਲਾ ਲੈਣਾ ਚਾਹੀਦਾ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜੰਗ ਦੀ ਮਾਰ ਥੱਲੇ ਆਏ ਯੂਕਰੇਨ 'ਚ ਜੇਕਰ ਅੱਜ ਹਜਾਰਾਂ ਪੰਜਾਬੀ, ਹਰਿਆਣਵੀ ਅਤੇ ਭਾਰਤੀ ਵਿਦਿਆਰਥੀ ਫਸੇ ਹੋਏ ਹਨ ਤਾਂ ਇਸ ਲਈ ਪੰਜਾਬ, ਹਰਿਆਣਾ ਸਮੇਤ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਜਿਨਾਂ ਨੇ ਕਦੇ ਇਸ ਤੱਥ 'ਤੇ ਧਿਆਨ ਨਹੀਂ ਦਿੱਤਾ ਕਿ ਆਖ਼ਰ ਭਾਰਤੀ ਵਿਦਿਆਰਥੀਆਂ ਨੂੰ ਮੈਡੀਕਲ ਜਾਂ ਉਚ ਵਿਦਿਆ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਮਜ਼ਬੂਰੀ ਕੀ ਹੈ? ਮਾਨ ਮੁਤਾਬਕ ਡਾਕਟਰ ਬਣਨ ਦੀ ਇੱਛਾ ਰੱਖਦੇ ਇਹ ਵਿਦਿਆਰਥੀ ਆਮ ਅਤੇ ਮੱਧ ਵਰਗੀ ਪਰਿਵਾਰਾਂ ਨਾਲ ਸੰਬੰਧਤ ਹਨ, ਜੋ ਮੈਰਿਟ ਘੱਟ ਹੋਣ ਕਾਰਨ ਮੈਡੀਕਲ ਕਾਲਜਾਂ ਦੀਆਂ ਸੀਮਤ ਸੀਟਾਂ 'ਤੇ ਦਾਖਲਾ ਹਾਸਲ ਕਰਨ ਤੋਂ ਅਸਫ਼ਲ ਰਹਿ ਜਾਂਦੇ ਹਨ ਅਤੇ ਪ੍ਰਾਈਵੇਟ ਕਾਲਜਾਂ ਦੀਆਂ ਮੋਟੀਆਂ ਫੀਸਾਂ ਭਰਨ ਦੀ ਵਿੱਤੀ ਹੈਸੀਅਤ ਨਹੀਂ ਰੱਖਦੇ।

ਭਗਵੰਤ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਯੋਜਨਾਵਾਂ ਮੁਤਾਬਕ ਜ਼ਿਲਾ ਪੱਧਰ 'ਤੇ ਸਰਕਾਰੀ ਮੈਡੀਕਲ ਕਾਲਜ ਖੋਲਣਾ ਤਾਂ ਦੂਰ 1966 ਤੋਂ ਬਾਅਦ ਪੰਜਾਬ ਦੇ ਪਟਿਆਲਾ, ਫਰੀਦਕੋਟ ਅਤੇ ਅੰਮਿ੍ਰਤਸਰ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ. ਅਤੇ ਐਮ.ਡੀ, ਐਮ.ਐਸ.ਦੀਆਂ ਸੀਟਾਂ'ਚ ਮਾਮੂਲੀ ਵਾਧਾ ਕੀਤਾ ਗਿਆ। ਮੋਹਾਲੀ 'ਚ ਪਿਛਲੇ ਸਾਲ ਖੁੱਲੇ ਡਾ. ਬੀ.ਆਰ.ਅੰਬੇਡਕਰ ਮੈਡੀਕਲ ਕਾਲਜ ਦੀਆਂ 100 ਸੀਟਾਂ ਸਮੇਤ ਚਾਰੇ ਸਰਕਾਰੀ ਮੈਡੀਕਲ ਕਾਲਜਾਂ 'ਚ ਕੁੱਲ 675 ਐਮ.ਬੀ.ਬੀ.ਐਸ ਸੀਟਾਂ ਹਨ, ਜੋ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਵੀ ਬਹੁਤ ਘੱਟ ਹਨ। ਬੇਸ਼ੱਕ ਪੰਜਾਬ ਦੇ ਅੱਧਾ ਦਰਜਨ ਪ੍ਰਾਈਵੇਟ ਮੈਡੀਕਲ ਕਾਲਜਾਂ 'ਚ ਐਮ.ਬੀ.ਬੀ.ਐਸ ਦੀਆਂ ਕਰੀਬ 770 ਸੀਟਾਂ ਹਨ, ਪ੍ਰੰਤੂ ਇਹਨਾਂ 'ਚ 50 ਲੱਖ ਰੁਪਏ ਤੋਂ ਲੈ ਕੇ 80 ਲੱਖ ਰੁਪਏ ਘੱਟੋ ਘੱਟ ਵਸੂਲੇ ਜਾ ਰਹੇ ਹਨ। ਐਨਾ ਹੀ ਨਹੀਂ ਨੀਵੀਂ ਮੈਰਿਟ ਵਾਲੇ ਰੱਜੇ ਪੁੱਜੇ ਘਰਾਂ ਦੇ ਵਿਦਿਆਰਥੀ ਇੱਕ ਤੋਂ ਦੋ ਕਰੋੜ ਰੁਪਏ ਖਰਚ ਕੇ ਐਮ.ਬੀ.ਬੀ.ਐਸ ਦੀ ਡਿਗਰੀ ਕਰ ਰਹੇ ਹਨ, ਪ੍ਰੰਤੂ ਇਹ ਮੱਧਵਰਗੀ ਅਤੇ ਆਮ ਘਰਾਂ ਦੇ ਵਿਦਿਆਰਥੀ ਐਨੀ ਫੀਸ ਦੇਣ ਬਾਰੇ ਸੋਚ ਵੀ ਨਹੀਂ ਸਕਦੇ।

ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਡਾਕਟਰੀ ਸਿੱਖਿਆ ਲਈ ਪੰਜਾਬ ਦੀਆਂ ਰਿਵਾਇਤੀ ਸਰਕਾਰਾਂ ਨੇ ਪ੍ਰਾਈਵੇਟ ਸਿੱਖਿਆ ਮਾਫੀਆ ਨਾਲ ਮਿਲ ਕੇ ਜਿੱਥੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਪ੍ਰਫੁਲਿਤ ਨਹੀਂ ਕੀਤਾ, ਉਥੇ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਸੁਪਰੀਮ ਕੋਰਟ ਦੇ ਫੀਸਾਂ ਬਾਰੇ ਦਿਸ਼ਾ ਨਿਰਦੇਸ਼ਾਂ ਨੂੰ ਉਲੰਘ ਕੇ ਅੰਨੀ ਲੁੱਟ ਤੋਂ ਬਿਲਕੁੱਲ ਨਹੀਂ ਰੋਕਿਆ, ਉਲਟਾ ਪਿਛਲੀ ਸਰਕਾਰ ਨੇ ਜੁਲਾਈ 2013 'ਚ ਪਹਿਲਾ 20 ਲੱਖ ਤੋਂ 30 ਲੱਖ ਰੁਪਏ ਫੀਸ ਕੀਤੀ ਅਤੇ ਫਿਰ ਮਾਰਚ 2014 'ਚ 30 ਲੱਖ ਰੁਪਏ ਤੋਂ ਸਿੱਧੀ 41 ਲੱਖ ਰੁਪਏ ਤੱਕ ਫੀਸ ਵਧਾ ਦਿੱਤੀ, ਜਦਕਿ ਪੀ.ਏ. ਅਨਾਮਦਾਰ ਬਨਾਮ ਸਰਕਾਰ ਦੇ 2004 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ 3 ਸਾਲਾਂ ਤੱਕ ਕੋਈ ਫੀਸ 'ਚ ਵਾਧਾ ਨਹੀਂ ਕੀਤਾ ਜਾ ਸਕਦਾ ਸੀ।

ਮਾਨ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੇ ਕੇਂਦਰੀ ਮੁੱਦੇ ਹਨ। ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਉਪਰੰਤ ਸਰਕਾਰੀ ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਨਾਂ ਦੀ ਫੀਸ ਰੈਗੂਲੇਟ ਕਰਨ ਲਈ ਵੱਡੇ ਕਦਮ ਉਠਾਏ ਜਾਣਗੇ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਇਸ ਕਰਕੇ ਵਿਦੇਸ਼ 'ਚ ਪੜਾਈ ਕਰਨ ਲਈ ਮਜ਼ਬੂਰ ਨਾ ਹੋਣਾ ਪਵੇ।

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.
Previous Post Next Post

Contact Form