ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਫਰਵਰੀ 28
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਹਾਜ਼ਰੀ ਵਿਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਾਊਂਟਿੰਗ ਸਟਾਫ਼ ਲਈ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਹਲਕਿਆਂ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ 588 ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਲਈ 84-84 ਕਰਮਚਾਰੀ ਕਾਊਂਟਿੰਗ ਲਈ ਲਗਾਏ ਗਏ ਹਨ, ਜਿਨ੍ਹਾਂ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਤੇ ਕਾਊਂਟਿੰਗ ਐਸਿਸਟੈਂਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਕਾਊਂਟਿੰਗ 10 ਮਾਰਚ ਨੂੰ ਸਵੇਰੇ 8 ਵਜੇ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਹੋਵੇਗੀ।
ਉਨ੍ਹਾਂ ਦੱਸਿਆ ਕਿ ਰਿਆਤ-ਬਾਹਰਾ ਇੰਸਟੀਚਿਊਟ ਵਿਚ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ ਤੇ ਗੜ੍ਹਸ਼ੰਕਰ ਦੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਡੀ.ਆਈ.ਓ. ਪ੍ਰਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ, ਚੋਣ ਕਾਨੂੰਨਗੋ ਦੀਪਕ ਕੁਮਾਰ ਵੀ ਹਾਜ਼ਰ ਸਨ।
Facebook Page: https://www.facebook.com/factnewsnet
See videos:https://www.youtube.com/c/TheFACTNews/videos
The post ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ 'ਚ ਹੋਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ appeared first on The Fact News Punjabi.