ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਤੋਂ ਦੋ ਹਫ਼ਤਿਆਂ 'ਚ ਮੰਗਿਆ ਜਵਾਬ Feb 25th 2022, 13:21, by Narinder Jagga ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਫਰਵਰੀ 25 ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ 'ਚ ਹੋਈ। ਨਵਜੋਤ ਸਿੰਘ ਸਿੱਧੂ ਨੇ ਮਾਮਲੇ 'ਚ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਰੀਵਿਊ ਪਟੀਸ਼ਨ ਦੇ ਜਵਾਬ 'ਚ ਕਿਹਾ ਹੈ ਕਿ ਰੀਵਿਊ ਪਟੀਸ਼ਨ ਵਿਚਾਰਨ ਯੋਗ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾਂ ਦੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਰੋਡ ਰੇਜ ਮਾਮਲਾ 27 ਦਸੰਬਰ 1988 ਦਾ ਹੈ। ਨਵਜੋਤ ਸਿੰਘ ਸਿੱਧੂ ਨੇ ਪਟਿਆਲਾ 'ਚ ਕਾਰ 'ਤੇ ਜਾਂਦੇ ਸਮੇਂ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਨਾਲ ਟੱਕਰ ਮਾਰ ਦਿੱਤੀ ਸੀ। ਗੁੱਸੇ 'ਚ ਆਏ ਨਵਜੋਤ ਸਿੱਧੂ ਨੇ ਉਸ ਨੂੰ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪਟਿਆਲਾ ਪੁਲਿਸ ਨੇ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਹੇਠਲੀ ਅਦਾਲਤ ਨੇ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ, ਪਰ ਪੀੜਤ ਧਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਈ ਸੀ। Facebook Page: https://www.facebook.com/factnewsnet See videos: https://www.youtube.com/c/TheFACTNews/videos The post ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਤੋਂ ਦੋ ਹਫ਼ਤਿਆਂ 'ਚ ਮੰਗਿਆ ਜਵਾਬ appeared first on The Fact News Punjabi. |