ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 4
ਕਾਂਗਰਸ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਸੀਐਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸਖ਼ਤ ਟੱਕਰ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ 'ਤੇ ਨੱਚੇ।
ਨਵਜੋਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਦੇ ਨਾਅਰੇਬਾਜ਼ੀ ਦੌਰਾਨ ਬੋਲਦਿਆਂ ਕਿਹਾ ਕਿ ਸੂਬਾ ਨਵਾਂ ਬਣਾਉਣਾ ਮੁੱਖ ਮੰਤਰੀ ਦੇ ਹੱਥ ਵਿੱਚ ਹੈ, ਜੇਕਰ ਪੰਜਾਬ ਨੂੰ ਨਵਾਂ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਵਿੱਚ ਹੈ। ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ, ਜੋ ਉਨ੍ਹਾਂ ਦੇ ਇਸ਼ਾਰੇ 'ਤੇ ਨੱਚੇ। ਉਨ੍ਹਾਂ ਸਮਰਥਕਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਤੁਸੀਂ ਅਜਿਹਾ ਸੀਐਮ ਚਾਹੁੰਦੇ ਹੋ?
ਨਵਜੋਤ ਕੌਰ ਨੇ ਸਿੱਧੂ ਨੂੰ ਦੱਸਿਆ ਹੀਰੋ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ 'ਨਵਜੋਤ ਸਿੰਘ ਸਿੱਧੂ ਹੀਰੋ ਸੀ ਅਤੇ ਹੀਰੋ ਰਹਿਣਗੇ, ਚਾਹੇ ਕੋਈ ਵੀ ਮੁੱਖ ਮੰਤਰੀ ਬਣੇ। ਗੱਲ ਸਿਰਫ ਇੰਨੀ ਹੈ ਕਿ ਜੋ ਵੀ ਮੁੱਖ ਮੰਤਰੀ ਹੈ, ਮੰਤਰੀਆਂ ਦੀ ਗੱਲ ਸੁਣਦਾ ਹੈ, ਉਨ੍ਹਾਂ ਦੀਆਂ ਫਾਈਲਾਂ 'ਤੇ ਦਸਤਖਤ ਕਰਦਾ ਹੈ ਤੇ ਉਨ੍ਹਾਂ ਨੂੰ ਕੰਮ ਕਰਨ ਦਿੰਦਾ ਹੈ।
ਕੈਪਟਨ 'ਤੇ ਵੀ ਸਾਧਿਆ ਨਿਸ਼ਾਨਾ
ਉਨ੍ਹਾਂ ਕਿਹਾ ਕਿ 'ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਗੱਲ ਸੁਣੀ ਹੁੰਦੀ ਤਾਂ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ। ਉਨ੍ਹਾਂ ਨੂੰ ਕੰਮ ਕਰਨਾ ਚਾਹੀਦਾ ਸੀ ਅਤੇ ਦੂਜੇ ਮੰਤਰੀਆਂ ਦਾ ਸਨਮਾਨ ਕਰਨਾ ਚਾਹੀਦਾ ਸੀ। ਨਵਜੋਤ ਕੌਰ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਸੀਐਮ ਚੰਨੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
Facebook Page:https://www.facebook.com/factnewsnet
See videos: https://www.youtube.com/c/TheFACTNews/videos
The post ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ 'ਤੇ ਨੱਚੇ : ਨਵਜੋਤ ਸਿੱਧੂ appeared first on The Fact News Punjabi.