ਫੈਕਟ ਸਮਾਚਾਰ ਸੇਵਾ
ਮਾਨਸਾ, ਫਰਵਰੀ 28
ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਸਟਰਾਂਗ ਰੂਮਾਂ ਦੀ ਸੁਰੱਖਿਆ ਅਤੇ ਗਿਣਤੀ ਪ੍ਰਬੰਧਾਂ ਦੇ ਸਬੰਧ ਵਿੱਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਹੋਈ।
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ 20 ਫਰਵਰੀ ਨੂੰ ਹੋਈ ਪੰਜਾਬ ਵਿਧਾਨ ਸਭਾ ਦੀ ਪੋਿਗ ਸਬੰਧੀ ਗਿਣਤੀ 10 ਮਾਰਚ 2022 ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਣੀ ਹੈ। ਉਨਾਂ ਦੱਸਿਆ ਕਿ ਮਾਨਸਾ-96 ਦੀ ਗਿਣਤੀ ਜਿਮਨੇਜ਼ੀਅਮ ਹਾਲ, ਸਰਦੂਲਗੜ-97 ਦੀ ਗਿਣਤੀ ਆਡੀਟੋਰੀਅਮ ਹਾਲ ਅਤੇ ਬੁਢਲਾਡਾ-98 ਦੀ ਗਿਣਤੀ ਲਾਈਬ੍ਰੇਰੀ ਹਾਲ ਵਿਖੇ ਹੋਵੇਗੀ।
ਮਹਿੰਦਰ ਪਾਲ ਨੇ ਦੱਸਿਆ ਕਿ ਗਿਣਤੀ ਪ੍ਰਕਿਰਿਆ ਸਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਜਾਣ। ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਗਿਣਤੀ ਦੀ ਪ੍ਰਕਿਰਿਆ ਦਾ ਕੰਮ ਨੇਪਰੇ ਚੜਾਇਆ ਜਾਵੇ, ਤਾਂ ਜੋ ਗਿਣਤੀ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨਾਂ ਪੁਲਿਸ ਵਿਭਾਗ ਹਦਾਇਤ ਕਰਦਿਆਂ ਕਿਹਾ ਕਿ ਈ.ਵੀ.ਐਮਜ਼ ਦੀ ਮੌਜੂਦਾ ਸੁਰੱਖਿਆ ਅਤੇ ਗਿਣਤੀ ਵਾਲੇ ਦਿਨ ਪੂਰੇ ਇੰਤਜ਼ਾਮ ਕਰਨੇ ਯਕੀਨੀ ਬਣਾਏ ਜਾਣ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਕਿਸਮ ਦਾ ਵਿਘਨ ਪੈਦਾ ਨਾ ਕਰ ਸਕੇ। ਇਸ ਦੌਰਾਨ ਉਨਾਂ ਸਬੰਧਤ ਅਧਿਕਾਰੀਆਂ ਤੋਂ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਐਸ.ਪੀ. ਰਾਕੇਸ਼ ਕੁਮਾਰ, ਤਹਿਸੀਲਦਾਰ ਚੋਣ ਹਰੀਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Facebook Page:https://www.facebook.com/factnewsnet
See videos:https://www.youtube.com/c/TheFACTNews/videos
The post ਵੋਟਾਂ ਦੀ ਗਿਣਤੀ ਦੇ ਅਗੇਤੇ ਪ੍ਰਬੰਧਾਂ ਸਬੰਧੀ ਹੋਈ ਸਮੀਖਿਆ ਮੀਟਿੰਗ appeared first on The Fact News Punjabi.