ਹਿਜਾਬ ਵਿਵਾਦ: ਕਰਨਾਟਕ ਹਾਈਕੋਰਟ ਅੱਜ ਸੁਣਾਏਗਾ ਫੈਸਲਾ, ਬੈਂਗਲੁਰੂ ਸਣੇ ਕਈ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

ਹਿਜਾਬ ਮਾਮਲੇ ‘ਚ ਸੁਣਵਾਈ ਪੂਰੀ ਕਰ ਚੁੱਕੀ ਕਰਨਾਟਕ ਹਾਈ ਕੋਰਟ ਦੀ ਬੈਂਚ ਅੱਜ (ਮੰਗਲਵਾਰ) ਨੂੰ ਆਪਣਾ ਫੈਸਲਾ ਸੁਣਾ ਸਕਦੀ ਹੈ। ਉਡੁਪੀ ਦੇ ਇੱਕ ਪ੍ਰੀ-ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਦੇ ਇੱਕ ਸਮੂਹ ਨੇ ਕਲਾਸ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਲੈ ਕੇ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਜਦੋਂ ਕੁਝ ਹਿੰਦੂ ਵਿਦਿਆਰਥੀ ਭਗਵੇਂ ਸ਼ਾਲ ਪਹਿਨ ਕੇ ਉੱਥੇ ਪਹੁੰਚ ਗਏ। ਇਹ ਮੁੱਦਾ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਗਿਆ। ਉਡੁਪੀ ਜ਼ਿਲ੍ਹੇ ਤੋਂ ਪਟੀਸ਼ਨਰ ਲੜਕੀਆਂ ਵੱਲੋਂ ਪੇਸ਼ ਹੋਏ ਵਕੀਲਾਂ ਮੁਤਾਬਕ ਹਿਜਾਬ ਨਾਲ ਸਬੰਧਤ ਕੇਸ ਮੰਗਲਵਾਰ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਹਾਈ ਕੋਰਟ ਵੱਲੋਂ ਸਵੇਰੇ 10.30 ਵਜੇ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ।

Hijab controversy
Hijab controversy

ਉਡੁਪੀ ਦੀਆਂ ਲੜਕੀਆਂ ਦੀ ਪਟੀਸ਼ਨ ‘ਤੇ ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਰਿਤੁਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਜੇਐਮ ਕਾਜ਼ੀ ਦੀ ਬੈਂਚ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕੁੜੀਆਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਜਮਾਤ ਵਿਚ ਸਕੂਲੀ ਵਰਦੀ ਦੇ ਨਾਲ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਇਹ ਉਨ੍ਹਾਂ ਦੇ ਧਾਰਮਿਕ ਵਿਸ਼ਵਾਸ ਦਾ ਹਿੱਸਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਹਿਜਾਬ ਵਿਵਾਦ: ਕਰਨਾਟਕ ਹਾਈਕੋਰਟ ਅੱਜ ਸੁਣਾਏਗਾ ਫੈਸਲਾ, ਬੈਂਗਲੁਰੂ ਸਣੇ ਕਈ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ appeared first on Daily Post Punjabi.



Previous Post Next Post

Contact Form