ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਮੁਕਾਬਲੇ ‘ਚ ਹੁਣ ਤੱਕ 4 ਅੱਤਵਾਦੀ ਢੇਰ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਵਾਮਾ, ਹੰਦਵਾੜਾ ਅਤੇ ਗੰਦਰਬਲ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਬੀਤੀ ਰਾਤ 4 ਤੋਂ 5 ਥਾਵਾਂ ‘ਤੇ ਸਾਂਝੀ ਕਾਰਵਾਈ ਸ਼ੁਰੂ ਕੀਤੀ ਗਈ। ਪੁਲਵਾਮਾ ‘ਚ ਹੁਣ ਤੱਕ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ‘ਚ ਇਕ ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਗੰਦਰਬਲ ਅਤੇ ਹੰਦਵਾੜਾ ‘ਚ ਵੀ ਇਕ-ਇਕ ਅੱਤਵਾਦੀ ਮਾਰਿਆ ਗਿਆ ਹੈ। ਹੰਦਵਾੜਾ ਅਤੇ ਪੁਲਵਾਮਾ ਵਿੱਚ ਮੁੱਠਭੇੜ ਖਤਮ ਹੋ ਚੁੱਕੇ ਹਨ। ਇਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Clashes between security forces
Clashes between security forces

ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸੰਯੁਕਤ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਲੁਕੇ ਹੋਏ ਸਥਾਨ ‘ਤੇ ਪਹੁੰਚੇ, ਮੁੱਠਭੇੜ ਸ਼ੁਰੂ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਮੁਕਾਬਲੇ ‘ਚ ਹੁਣ ਤੱਕ 4 ਅੱਤਵਾਦੀ ਢੇਰ appeared first on Daily Post Punjabi.



Previous Post Next Post

Contact Form