ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਗੁਰੂਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਚਾਰੇ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕੇਸ ਹਨ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।
ਪੁਲਿਸ ਨੇ ਤਿੰਨ ਮੁੱਖ ਸਾਜ਼ਿਸ਼ਕਾਰਾਂ ਨੂੰ ਵੀ ਨਾਮਜ਼ਦ ਕੀਤਾ ਹੈ jo ivdysLF ivwc rih rhy hn .
The post ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਗ੍ਰਿਫ਼ਤਾਰ first appeared on Punjabi News Online.
source https://punjabinewsonline.com/2022/03/20/%e0%a8%95%e0%a8%ac%e0%a9%b1%e0%a8%a1%e0%a9%80-%e0%a8%96%e0%a8%bf%e0%a8%a1%e0%a8%be%e0%a8%b0%e0%a9%80-%e0%a8%b8%e0%a9%b0%e0%a8%a6%e0%a9%80%e0%a8%aa-%e0%a8%a8%e0%a9%b0%e0%a8%97%e0%a8%b2-%e0%a8%a6/