ਰਾਜਧਾਨੀ ਦਿੱਲੀ ਦੇ ਗੋਕੁਲਪੁਰੀ ਇਲਾਕੇ ‘ਚ ਸ਼ੁੱਕਰਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਹੁਣ ਤੱਕ 7 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਅੱਗ ਲੱਗਣ ਦੀ ਸੂਚਨਾ ‘ਤੇ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਪਹੁੰਚੀਆਂ। ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਪੂਰਬੀ ਦਿੱਲੀ ਦੇ ਵਧੀਕ ਡੀਸੀਪੀ ਨੇ ਦੱਸਿਆ ਕਿ ਰਾਤ 1 ਵਜੇ ਗੋਕੁਲਪੁਰੀ ਥਾਣਾ ਖੇਤਰ ਵਿੱਚ ਅੱਗ ਲੱਗ ਗਈ। ਤੁਰੰਤ ਟੀਮਾਂ ਸਾਰੇ ਬਚਾਅ ਉਪਕਰਨਾਂ ਨਾਲ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਨਾਲ ਵੀ ਸੰਪਰਕ ਕੀਤਾ ਜਿਸ ਨੇ ਬਹੁਤ ਵਧੀਆ ਜਵਾਬ ਦਿੱਤਾ। ਕਰੀਬ 4 ਵਜੇ ਤੱਕ ਅੱਗ ‘ਤੇ ਕਾਬੂ ਪਾ ਲਿਆ। ਇਸ ਹਾਦਸੇ ਵਿੱਚ 30 ਝੁੱਗੀਆਂ ਸੜ ਗਈਆਂ ਅਤੇ 7 ਲੋਕਾਂ ਦੀ ਜਾਨ ਚਲੀ ਗਈ।
ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਹੁਣ ਤੱਕ 7 ਦੀ ਹੋਈ ਮੌਤ appeared first on Daily Post Punjabi.
Sport:
National