ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 1
ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕੇ 2 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 8 ਮਾਰਚ ਨੂੰ 2022-23 ਲਈ ਰਾਜ ਦਾ ਬਜਟ ਪੇਸ਼ ਕਰਨਗੇ। ਇਸ ਸਬੰਧੀ ਫੈਸਲਾ ਵਿਧਾਨ ਸਭਾ ਦੀ ਵਪਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਹਰਿਆਣਾ ਵਿਧਾਨ ਸਭਾ ਦੇ ਅਧਿਕਾਰੀਆਂ ਨੇ ਦਿੱਤੀ।
ਹਰਿਆਣਾ ਦੇ ਬਜਟ ਸੈਸ਼ਨ ਨੂੰ ਲੈ ਕੇ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਹੈ। ਇਸ ਬਿਆਨ ਮੁਤਾਬਕ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 2 ਮਾਰਚ ਤੋਂ ਸ਼ੁਰੂ ਹੋ ਕੇ 22 ਮਾਰਚ ਤੱਕ ਚੱਲੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਸੰਬੋਧਨ ਨਾਲ ਹੋਵੇਗੀ। ਰਾਜਪਾਲ ਦੇ ਭਾਸ਼ਣ 'ਤੇ 3, 4 ਅਤੇ 7 ਮਾਰਚ ਨੂੰ ਵਿਧਾਨ ਸਭਾ 'ਚ ਚਰਚਾ ਹੋਵੇਗੀ।
ਮੁੱਖ ਮੰਤਰੀ ਵੱਲੋਂ 8 ਮਾਰਚ ਨੂੰ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ 9 ਤੋਂ 11 ਮਾਰਚ ਤੱਕ ਛੁੱਟੀ ਰਹੇਗੀ। ਸਪੀਕਰ ਗਿਆਨ ਚੰਦ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਬੀਏਸੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਖੱਟਰ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕੰਵਰ ਪਾਲ, ਗ੍ਰਹਿ ਮੰਤਰੀ ਅਨਿਲ ਵਿੱਜ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਡਿਪਟੀ ਸਪੀਕਰ ਰਣਬੀਰ ਗੰਗਵਾ ਸ਼ਾਮਲ ਸਨ।
Facebook Page:https://www.facebook.com/factnewsnet
See videos: https://www.youtube.com/c/TheFACTNews/videos
The post ਭਲਕੇ ਤੋਂ ਸ਼ੁਰੂ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ appeared first on The Fact News Punjabi.