ਨਸ਼ਾ ਤਸਕਰੀ ਦੇ ਮਾਮਲੇ ‘ਚ ਨਵੀਂ ਸਿਟ ਕਰੇਗੀ ਜਾਂਚ

ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ। ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸਨ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮਾਂ ਤਹਿਤ ਇਹ ਤਬਦੀਲੀ ਕੀਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ, ਕਾਂਗਰਸ ਸਰਕਾਰ ਸਮੇਂ ਹਮੇਸ਼ਾਂ ਇਹ ਦੋਸ਼ ਲਾਉਂਦੇ ਰਹੇ ਹਨ ਕਿ ਮਜੀਠੀਆ ਖਿਲਾਫ ਕਮਜ਼ੋਰ ਕੇਸ ਪਾ ਕੇ ਗ੍ਰਿਫਤਾਰੀ ਦਾ ਡਰਾਮਾ ਕੀਤਾ ਗਿਆ ਹੈ ਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

The post ਨਸ਼ਾ ਤਸਕਰੀ ਦੇ ਮਾਮਲੇ ‘ਚ ਨਵੀਂ ਸਿਟ ਕਰੇਗੀ ਜਾਂਚ first appeared on Punjabi News Online.



source https://punjabinewsonline.com/2022/03/21/%e0%a8%a8%e0%a8%b6%e0%a8%be-%e0%a8%a4%e0%a8%b8%e0%a8%95%e0%a8%b0%e0%a9%80-%e0%a8%a6%e0%a9%87-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%a8%e0%a8%b5%e0%a9%80%e0%a8%82-%e0%a8%b8/
Previous Post Next Post

Contact Form