ਚੋਣ ਨਤੀਜੇ ਆਉਣ ਤੋਂ ਪਹਿਲਾਂ ਹਰੀਸ਼ ਰਾਵਤ ਪਹੁੰਚੇ ਮੰਦਰ, ਭਗਵਾਨ ਤੋਂ ਮੰਗਿਆ ਅਸ਼ੀਰਵਾਦ

ਉੱਤਰਾਖੰਡ ਵਿੱਚ ਵਿਧਾਨ ਸਭਾ ਦੀਆਂ 70 ਸੀਟਾਂ ਹਨ। ਉੱਤਰਾਖੰਡ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖਤ ਟੱਕਰ ਮੰਨੀ ਜਾ ਰਹੀ ਹੈ। ਉੱਤਰਾਖੰਡ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪਈਆਂ ਸਨ ਅਤੇ ਕਰੀਬ 65 ਫੀਸਦੀ ਵੋਟਿੰਗ ਹੋਈ ਸੀ। ਉੱਤਰਾਖੰਡ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਨੇਤਾ ਹਰੀਸ਼ ਰਾਵਤ ਮੰਦਰ ਪਹੁੰਚੇ ਅਤੇ ਉੱਥੇ ਪੂਜਾ ਅਰਚਨਾ ਕੀਤੀ। ਹਰੀਸ਼ ਰਾਵਤ ਉੱਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ।

Harish Rawat visits temple
Harish Rawat visits temple

ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਸ਼ੁਰੂ ਹੋਵੇਗੀ। ਸੋਮਵਾਰ ਨੂੰ ਐਗਜ਼ਿਟ ਪੋਲ ਜਾਰੀ ਕੀਤੇ ਗਏ, ਜਿਸ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖਤ ਟੱਕਰ ਮੰਨੀ ਜਾ ਰਹੀ ਹੈ। ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਹਰ ਕੋਨੇ ‘ਤੇ ਨਜ਼ਰ ਰੱਖ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਚੋਣ ਨਤੀਜੇ ਆਉਣ ਤੋਂ ਪਹਿਲਾਂ ਹਰੀਸ਼ ਰਾਵਤ ਪਹੁੰਚੇ ਮੰਦਰ, ਭਗਵਾਨ ਤੋਂ ਮੰਗਿਆ ਅਸ਼ੀਰਵਾਦ appeared first on Daily Post Punjabi.



Previous Post Next Post

Contact Form