‘ਆਪ’ ਵਿਧਾਇਕ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ

ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਚੁਣੇ ਗਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹੁਣ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਹ ਫੈਸਲਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ਤੋਂ ਬਾਅਦ ਲਿਆ ਗਿਆ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਨਿਰਮਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਡਾ. ਇੰਦਰਬੀਰ ਸਿੰਘ ਨਿੱਜਰ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਗਲਵਾਰ ਨੂੰ ਸਰਬਸੰਮਤੀ ਨਾਲ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਡਾ. ਇੰਦਰਬੀਰ ਨਿੱਜਰ ਹੁਣ ਤੱਕ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ ਅਤੇ ਹੁਣ ਅਗਲੇ ਦੋ ਸਾਲਾਂ ਲਈ ਡਾ. ਨਿੱਝਰ ਪ੍ਰਧਾਨ ਹੋਣਗੇ।

The post ‘ਆਪ’ ਵਿਧਾਇਕ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ first appeared on Punjabi News Online.



source https://punjabinewsonline.com/2022/03/16/%e0%a8%86%e0%a8%aa-%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%ac%e0%a8%a3%e0%a9%87-%e0%a8%9a%e0%a9%80%e0%a8%ab%e0%a8%bc-%e0%a8%96%e0%a8%bc%e0%a8%be%e0%a8%b2%e0%a8%b8%e0%a8%be/
Previous Post Next Post

Contact Form