| ਮੁਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ Mar 2nd 2022, 06:21, by Narinder Jagga ਫੈਕਟ ਸਮਾਚਾਰ ਸੇਵਾ ਪੰਚਕੂਲਾ, ਮਾਰਚ 2 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਸਕੂਲ ਵੱਧ ਦੂਰੀ 'ਤੇ ਹਨ, ਉੱਥੇ ਸਰਕਾਰੀ ਸਕੂਲ ਸਿਖਿਆ ਵਿਭਾਗ ਵੱਲੋਂ ਟਰਾਂਸਪੋਰਟ ਦੀ ਸਹੂਲਤ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਇਸ ਦੇ ਲਈ ਸਕੂਲ ਟਰਾਂਸਪੋਰਟ ਵਿੰਗ ਦੀ ਵੀ ਸਥਾਪਨਾ ਕੀਤੀ ਜਾਵੇ ਅਤੇ ਸਕੂਲ ਅਧਿਆਪਕ ਨੂੰ ਟ੍ਰਾਂਸਪੋਰਟ ਦਾ ਨੋਡਲ ਅਫਸਰ ਬਣਾਇਆ ਜਾਵੇ। ਮੁੱਖ ਮੰਤਰੀ ਸਕੂਲ ਸਿੱਖਿਆ ਵਿਭਾਗ ਨਾਲ ਜੁੜੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਵਿਚ ਸਿੱਖਿਆ ਮੰਤਰੀ ਕੰਵਰਪਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾ ਸਕੂਲਾਂ ਵਿਚ ਘੱਟ ਬੱਚੇ ਹਨ, ਉੱਥੇ ਛੋਟੇ ਵਾਹਨ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜਿੱਥੇ ਵੱਧ ਬੱਚੇ ਹਨ, ਉੱਥੇ ਵੱਡਾ ਵਾਹਨ ਲਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਜਿਲ੍ਹੇ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਸਾਰਥਕ ਦਿਸ਼ਾ ਵਿਚ ਵਿਚਾਰ ਵਟਾਂਦਰਾਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅਗਲੇ ਸੈਸ਼ਨ ਦੇ ਲਈ 134-ਏ ਦੇ ਤਹਿਤ ਹੋਣ ਵਾਲੇ ਦਾਖਲਿਆਂ ਦੇ ਸਬੰਧ ਵਿਚ ਪਹਿਲਾਂ ਤੋਂ ਹੀ ਰਣਨੀਤੀ ਬਨਾਉਣ ਦੇ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਗਲੇ ਸੈਸ਼ਨ ਵਿਚ ਕਿਸੇ ਵੀ ਯੋਗ ਵਿਦਿਆਰਥੀ ਨੂੰ 134-ਏ ਦੇ ਤਹਿਤ ਦਾਖਲੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। Facebook Page: https://www.facebook.com/factnewsnet See videos:https://www.youtube.com/c/TheFACTNews/videos The post ਮੁਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ appeared first on The Fact News Punjabi. |