
ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਦਾ ਵੀ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਵਿੱਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਹੋਣਗੇ। ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਸਹੁੰ ਚੁੱਕਣ ਜਾ ਰਹੇ ਮੰਤਰੀਆਂ ਵਿਚ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜ਼ਿੰਪਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੇ ਸਿੰਗਲਾ ਸ਼ਾਮਲ ਹਨ।ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਵੇਗਾ।
The post ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ first appeared on Punjabi News Online.
source https://punjabinewsonline.com/2022/03/19/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b9%e0%a9%8b%e0%a8%a3%e0%a8%97%e0%a9%87/
Sport:
PTC News