ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਜਾਂਚ ਲਈ ਸੋਮਵਾਰ ਨੂੰ ਬ੍ਰਾਸੀਲੀਆ ਦੇ ਇੱਕ ਫੌਜੀ ਹਸਪਤਾਲ ਵਿੱਚ ਜਾਂਚ ਲਈ ਦਾਖਲ ਕਰਵਾਇਆ ਗਿਆ ਹੈ । 67 ਸਾਲਾਂ ਬੋਲਸੋਨਾਰੋ ਨੂੰ ਸਾਲ 2018 ਦੇ ਰਾਸ਼ਟਰਪਤੀ ਮੁਹਿੰਮ ਦੌਰਾਨ ਪੇਟ ਵਿੱਚ ਚਾਕੂ ਮਾਰਿਆ ਗਿਆ ਸੀ।

Brazilian President Jair Bolsonaro
Brazilian President Jair Bolsonaro

ਰਾਸ਼ਟਰਪਤੀ ਜੈਅਰ ਬੋਲਸੋਨਾਰੋ ਸਾਲ 2018 ਤੋਂ ਲਗਾਤਾਰ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਹ ਰਿਪਬਲਿਕਨ ਪਾਰਟੀ ਵੱਲੋਂ ਆਯੋਜਿਤ ਸ਼ਾਮ ਦੇ ਪ੍ਰੋਗਰਾਮ ਵਿੱਚ ਵੀ ਗੈਰਹਾਜ਼ਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’

ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਪਾਰਟੀ ਦੇ ਪ੍ਰਧਾਨ ਮਾਰਕੋਸ ਪਰੇਰਾ ਨੇ ਦੱਸਿਆ ਕਿ ਰਾਸ਼ਟਰਪਤੀ ਬੋਲਸੋਨਾਰੋ ਠੀਕ ਹਨ, ਉਹ ਕੁਝ ਵਾਧੂ ਜਾਂਚ ਕਰਵਾ ਰਹੇ ਹਨ, ਇਸ ਲਈ ਉਹ ਇੱਥੇ ਨਹੀਂ ਹਨ।

Brazilian President Jair Bolsonaro
Brazilian President Jair Bolsonaro

ਦੱਸ ਦੇਈਏ ਕਿ ਇਸ ਸਾਲ ਜਨਵਰੀ ਵਿੱਚ ਵੀ ਜੈਅਰ ਬੋਲਸੋਨਾਰੋ ਨੂੰ ਅੰਤੜੀਆਂ ਵਿੱਚ ਸਮੱਸਿਆ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ 48 ਘੰਟਿਆਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ । 2018 ਵਿੱਚ ਚੋਣ ਪ੍ਰਚਾਰ ਦੌਰਾਨ ਪੇਟ ਵਿੱਚ ਚਾਕੂ ਨਾਲ ਵਾਰ ਕੀਤੇ ਜਾਣ ਤੋਂ ਬਾਅਦ ਤੋਂ ਬੋਲਸੋਨਾਰੋ ਦੀ ਚਾਰ ਵਾਰ ਅੰਤੜੀਆਂ ਦੀਆਂ ਸਰਜਰੀਆਂ ਹੋ ਚੁੱਕੀਆਂ ਹਨ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ appeared first on Daily Post Punjabi.



source https://dailypost.in/news/international/brazilian-president-jair-bolsonaro/
Previous Post Next Post

Contact Form