ਚੰਡੀਗੜ੍ਹ ਹੋਇਆ ਕੇਂਦਰ ਹਵਾਲੇ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ

ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ 1 ਅਪ੍ਰੈਲ ਤੋਂ ਲਾਗੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ।

Chandigarh handed over
Chandigarh handed over

ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ। ਕੇਂਦਰ ਸਰਕਾਰ ਦਾ ਇਹ ਪੰਜਾਬ ਦੇ ਹੱਕਾਂ ਉੱਪਰ ਇਕ ਹੋਰ ਡਾਕਾ ਹੈ ਅਤੇ ਪੰਜਾਬ ਪੁਨਰਗਠਨ ਐਕਟ 1966 ਦੇ ਉਲਟ ਫੈਸਲਾ ਹੈ। ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਭਾਖੜਾ ਡੈਮ ਸਬੰਧੀ ਪਹਿਲੇ ਨਿਯਮ ਨੂੰ ਰੱਦ ਕਰਕੇ ਡੈਮ ਸਬੰਧੀ ਸਾਰੇ ਭਾਰਤ ਵਿੱਚੋਂ ਕਿਤੋਂ ਵੀ ਮੈਂਬਰ ਲੈਣ ਦਾ ਐਲਾਨ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਚੰਡੀਗੜ੍ਹ ਹੋਇਆ ਕੇਂਦਰ ਹਵਾਲੇ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ appeared first on Daily Post Punjabi.



Previous Post Next Post

Contact Form