ਯੂਰਪੀਅਨ ਯੂਨੀਅਨ ਨੇ ਯੂਕਰੇਨ ਨੂੰ ਵਿੱਤੀ ਸਹਾਇਤਾ ਭੇਜੀ ਹੈ। ਪਹਿਲੀ ਕਿਸ਼ਤ ਵਿੱਚ, ਯੂਰਪੀਅਨ ਯੂਨੀਅਨ ਨੇ ਯੂਕਰੇਨ ਨੂੰ 500 ਮਿਲੀਅਨ ਯੂਰੋ ਯਾਨੀ 4 ਹਜ਼ਾਰ 175 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਭੇਜੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵਿੱਤੀ ਮਦਦ ਲਈ ਯੂਰਪੀਅਨ ਯੂਨੀਅਨ ਦਾ ਧੰਨਵਾਦ ਕੀਤਾ ਹੈ। ਜ਼ੇਲੇਂਸਕੀ ਨੇ ਕਿਹਾ ਕਿ ਇਹ ਲੋਕਾਂ ਨੂੰ ਆਪਣੇ ਘਰ ਵਾਪਸ ਤਿਆਰ ਕਰਨ ਵਿੱਚ ਮਦਦ ਕਰੇਗਾ। ਰੂਸ ਨੇ ਯੂਕਰੇਨ ‘ਤੇ ਵੱਡਾ ਇਲਜ਼ਾਮ ਲਗਾਇਆ ਹੈ ਕਿ ਯੂਕਰੇਨ ਦੀ ਫੌਜ ਨੇ ਭਾਰਤੀਆਂ ਦਾ ਰਸਤਾ ਰੋਕਿਆ ਸੀ। ਉੱਤਰੀ ਪੂਰਬੀ ਯੂਕਰੇਨ ਵਿੱਚ ਭਾਰਤੀ ਫਸੇ ਹੋਏ ਹਨ। ਇਸ ਦੇ ਨਾਲ ਹੀ ਯੂਕਰੇਨ ਦਾ ਦਾਅਵਾ ਹੈ ਕਿ ਉਸ ਨੇ 10 ਹਜ਼ਾਰ ਭਾਰਤੀਆਂ ਨੂੰ ਬਾਹਰ ਕੱਢਿਆ ਹੈ।
ਰੂਸ ਦੀ ਫੌਜ ਨੂੰ ਲੈ ਕੇ ਯੂਕਰੇਨ ਦੇ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਪਿਛਲੇ 24 ਘੰਟਿਆਂ ‘ਚ 9 ਰੂਸੀ ਲੜਾਕੂ ਜਹਾਜ਼ਾਂ ਨੂੰ ਮਾਰ ਗਿਰਾਇਆ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਵੀ ਫੋਨ ‘ਤੇ ਗੱਲ ਕੀਤੀ। ਉਸ ਨੇ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਯੂਕਰੇਨ ਦੀ ਮਦਦ ਲਈ ਅੱਗੇ ਆਇਆ EU, ਜੰਗ ਦੌਰਾਨ ਕੀਤੀ ਪੈਸਿਆਂ ਦੀ ਬਰਸਾਤ appeared first on Daily Post Punjabi.
source https://dailypost.in/news/international/eu-came-to-the-aid/