‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਵਾਦਿਤ ਟਵੀਟ ਕਰਨ ਵਾਲੇ IAS ਅਧਿਕਾਰੀ ਨੂੰ ਨੋਟਿਸ ਜਾਰੀ ਕਰੇਗੀ ਮੱਧ ਪ੍ਰਦੇਸ਼ ਸਰਕਾਰ

ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਹੈ ਕਿ ਰਾਜ ਸਰਕਾਰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਨਿਆਜ਼ ਖਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰੇਗੀ, ਜਿਸ ਨੇ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਵਾਦਿਤ ਟਵੀਟ ਕੀਤਾ ਸੀ। ਪਿਛਲੇ ਹਫ਼ਤੇ ਇੱਕ ਟਵੀਟ ਵਿੱਚ, ਰਾਜ ਦੇ ਲੋਕ ਨਿਰਮਾਣ ਵਿਭਾਗ ਵਿੱਚ ਉਪ ਸਕੱਤਰ ਨਿਆਜ਼ ਖਾਨ (50) ਨੇ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਮਾਤਾਵਾਂ ਨੂੰ ਕਿਹਾ ਸੀ ਕਿ ਭਾਰਤ ਦੇ ਕਈ ਰਾਜਾਂ ਵਿੱਚ ਮੁਸਲਮਾਨਾਂ ਦੇ ਕਤਲੇਆਮ ਨੂੰ ਦਿਖਾਉਣ ਲਈ ਇੱਕ ਫਿਲਮ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨ ਕੀੜੇ-ਮਕੌੜੇ ਨਹੀਂ, ਸਗੋਂ ਇਨਸਾਨ ਅਤੇ ਦੇਸ਼ ਦੇ ਨਾਗਰਿਕ ਹਨ।

Madhya Pradesh government
Madhya Pradesh government

ਮਿਸ਼ਰਾ ਨੇ ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ, ”ਮੈਂ ਖਾਨ ਦੇ ਟਵੀਟ ਦੇਖੇ ਹਨ। ਇਹ ਇੱਕ ਗੰਭੀਰ ਮੁੱਦਾ ਹੈ। ਉਹ (ਸਰਕਾਰੀ) ਅਧਿਕਾਰੀਆਂ ਲਈ ਨਿਰਧਾਰਤ ਲਕਸ਼ਮਣ ਰੇਖਾ (ਸੀਮਾ) ਨੂੰ ਪਾਰ ਕਰ ਰਿਹਾ ਹੈ। ਸੂਬਾ ਸਰਕਾਰ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰੇਗੀ ਅਤੇ ਉਨ੍ਹਾਂ ਤੋਂ ਜਵਾਬ ਮੰਗੇਗੀ।” ਖਾਨ ਨੇ ਇਹ ਵੀ ਕਿਹਾ ਸੀ ਕਿ ਉਹ ਵੱਖ-ਵੱਖ ਮੌਕਿਆਂ ‘ਤੇ ਮੁਸਲਮਾਨਾਂ ਦੇ ਕਤਲੇਆਮ ਨੂੰ ਦਿਖਾਉਣ ਲਈ ਇਕ ਕਿਤਾਬ ਲਿਖਣ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ ‘ਦਿ ਕਸ਼ਮੀਰ ਫਾਈਲਜ਼’ ਨੂੰ ਕੋਈ ਵੀ ਫਿਲਮ ਨਿਰਮਾਤਾ ਬਣਾ ਸਕੇ। ਇਸ ‘ਤੇ ਵੀ ਇੱਕ ਫਿਲਮ ਬਣਾ ਕੇ ਘੱਟ ਗਿਣਤੀਆਂ ਦੇ ਦਰਦ ਅਤੇ ਦੁੱਖ ਨੂੰ ਭਾਰਤੀਆਂ ਦੇ ਸਾਹਮਣੇ ਲਿਆਂਦਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਖਾਨ ਨੇ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਮਾਤਾਵਾਂ ਨੂੰ ਫਿਲਮ ਤੋਂ ਹੋਣ ਵਾਲੀ ਸਾਰੀ ਕਮਾਈ ਕਸ਼ਮੀਰੀ ਪੰਡਤਾਂ ਦੇ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਲਈ ਕਸ਼ਮੀਰ ‘ਚ ਮਕਾਨਾਂ ਦੀ ਉਸਾਰੀ ਲਈ ਦਾਨ ਕਰਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਇੱਕ ਬਹੁਤ ਵੱਡਾ ਦਾਨ ਹੋਵੇਗਾ। ਖਾਨ ਦੇ ਟਵੀਟ ਦੇ ਵਾਇਰਲ ਹੋਣ ਤੋਂ ਬਾਅਦ, ਫਿਲਮ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ 25 ਮਾਰਚ ਨੂੰ ਖਾਨ ਨਾਲ ਭੋਪਾਲ ਵਿੱਚ ਮੁਲਾਕਾਤ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਵਾਦਿਤ ਟਵੀਟ ਕਰਨ ਵਾਲੇ IAS ਅਧਿਕਾਰੀ ਨੂੰ ਨੋਟਿਸ ਜਾਰੀ ਕਰੇਗੀ ਮੱਧ ਪ੍ਰਦੇਸ਼ ਸਰਕਾਰ appeared first on Daily Post Punjabi.



Previous Post Next Post

Contact Form