ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਅੱਜ ਤੋਂ LPG ਸਿਲੰਡਰ 250 ਰੁਪਏ ਹੋਇਆ ਮਹਿੰਗਾ

ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕੀਤਾ ਹੈ। ਸ਼ੁੱਕਰਵਾਰ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 250 ਰੁਪਏ ਦਾ ਵਾਧਾ ਹੋਇਆ ਹੈ । ਇਸ 19 ਕਿਲੋ ਦੇ ਸਿਲੰਡਰ ਦੀ ਕੀਮਤ ਹੁਣ 2553 ਰੁਪਏ ਹੋਵੇਗੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

Price of commercial LPG cylinder hiked
Price of commercial LPG cylinder hiked

ਦੱਸ ਦੇਈਏ ਕਿ 22 ਮਾਰਚ ਨੂੰ ਘਰੇਲੂ LPG ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਵਪਾਰਕ ਐਲਪੀਜੀ ਗੈਸ ਸਿਲੰਡਰ ਸਸਤਾ ਹੋ ਗਿਆ ਸੀ। ਦਿੱਲੀ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ 949.50 ਰੁਪਏ ਹੈ। ਜਦਕਿ ਵਪਾਰਕ ਸਿਲੰਡਰ ਦੀ ਕੀਮਤ ਵਧਣ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ‘ਤੇ ਅਸਰ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਆਮ ਗਾਹਕਾਂ ਦੀਆਂ ਜੇਬਾਂ ‘ਤੇ ਵੀ ਪਵੇਗਾ ਕਿਉਂਕਿ ਲਾਗਤ ਵਧਣ ਨਾਲ ਬਾਹਰੀ ਖਾਣ-ਪੀਣ ਦੀਆਂ ਕੀਮਤਾਂ ਵਧਣੀਆਂ ਤੈਅ ਹਨ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਉੱਥੇ ਹੀ ਦੂਜੇ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅੱਜ ਆਮ ਆਦਮੀ ਨੂੰ ਰਾਹਤ ਮਿਲੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਤੇਲ ਕੰਪਨੀਆਂ ਵੱਲੋਂ 10 ਦਿਨਾਂ ਵਿੱਚ 9 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਤੱਕ ਤੇਲ ਦੀਆਂ ਕੀਮਤਾਂ ਵਿੱਚ 6.40 ਰੁਪਏ ਤੱਕ ਦਾ ਵਾਧਾ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.81 ਰੁਪਏ ਤੇ ਡੀਜ਼ਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਅੱਜ ਤੋਂ LPG ਸਿਲੰਡਰ 250 ਰੁਪਏ ਹੋਇਆ ਮਹਿੰਗਾ appeared first on Daily Post Punjabi.



Previous Post Next Post

Contact Form