ਕੇਂਦਰ ਸਰਕਾਰ ਦੇ ਨਿਯਮ ਲਾਗੂ : ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਚਾਰ PCS ਅਫਸਰਾਂ ਨੂੰ ਕੀਤਾ ਰਿਲੀਵ

ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਚਾਰ ਪੀਸੀਐਸ ਅਫਸਰਾਂ ਨੂੰ ਰਿਲੀਵ ਕਰ ਦਿੱਤਾ ਹੈ। ਯੂਟੀ ਪ੍ਰਸ਼ਾਸਨ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਕੁਲਜੀਤ ਪਾਲ ਸਿੰਘ ਮਾਹੀ, ਪੀਸੀਐਸ, ਨਵਜੋਤ ਕੌਰ, ਪੀਸੀਐਸ, ਰੁਪਿੰਦਰਜੀਤ ਸਿੰਘ ਬਰਾੜ, ਪੀਸੀਐਸ ਅਤੇ ਜਗਜੀਤ ਸਿੰਘ ਪੀਸੀਐਸ ਨੂੰ ਤੁਰੰਤ ਰਿਲੀਵ ਕਰ ਦਿੱਤਾ ਗਿਆ ਹੈ। ਹੁਕਮਾਂ ਵਿੱਚ ਚਾਰੇ ਪੀਸੀਐਸ ਅਫਸਰਾਂ ਨੂੰ ਪੰਜਾਬ ਵਿੱਚ ਆਪਣੇ ਸਟੇਸ਼ਨ ਜੁਆਨਿੰਗ ਕਰਨ ਨੂੰ ਕਿਹਾ ਹੈ।
ਬੀਤੇ ਦਿਨੀਂ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ। ਉੱਧਰ ਹਰਿਆਣਾ ਦੇ ਮੁੱਖ ਮੰਤਰੀ ਖੁਦ ਨੂੰ ਇਸ ਪੂਰੇ ਮਾਮਲੇ ਤੋਂ ਅਨਜਾਣ ਦੱਸ ਰਹੇ ਹਨ। ਮਨੋਹਰ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਦੇ ਐਲਾਨ ਬਾਰੇ ਪਤਾ ਨਹੀਂ ਹੈ। ਹਾਲਾਂਕਿ ਇਹ ਜ਼ਰੂਰ ਕਿਹਾ ਚੰਡੀਗੜ੍ਹ ਤੇ ਪੰਜਾਬ ਅਤੇ ਹਰਿਆਣਾ ਦੋਹਾਂ ਦਾ ਹੱਕ ਹੈ , ਤੇ ਇਸਨੂੰ ਕੋਈ ਖੋਹ ਨਹੀਂ ਸਕਦਾ।

The post ਕੇਂਦਰ ਸਰਕਾਰ ਦੇ ਨਿਯਮ ਲਾਗੂ : ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਚਾਰ PCS ਅਫਸਰਾਂ ਨੂੰ ਕੀਤਾ ਰਿਲੀਵ first appeared on Punjabi News Online.



source https://punjabinewsonline.com/2022/03/31/%e0%a8%95%e0%a9%87%e0%a8%82%e0%a8%a6%e0%a8%b0-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a9%87-%e0%a8%a8%e0%a8%bf%e0%a8%af%e0%a8%ae-%e0%a8%b2%e0%a8%be%e0%a8%97%e0%a9%82-%e0%a8%9a/
Previous Post Next Post

Contact Form