ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਹੂੰਝਾਫ਼ੇਰ ਜਿੱਤ ਹਾਸਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ‘ਚ ਵੱਡੀ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਮੈਂ ‘ਆਪ’ ਨੂੰ ਪੰਜਾਬ ਚੋਣਾਂ ‘ਚ ਜਿੱਤ ਲਈ ਵਧਾਈ ਦੇਣਾ ਚਾਹਾਂਗਾ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ।”
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ. ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਦੂਜੇ ਪਾਸੇ ਬਾਕੀ ਚਾਰੇ ਰਾਜਾਂ ਉਤਰਾਖੰਡ, ਯੂਪੀ, ਗੋਆ ਤੇ ਮਨੀਪੁਰ ਵਿੱਚ ਬੀਜੇਪੀ ਦੀ ਸਰਕਾਰ ਬਣੇਗੀ।
ਚਾਰ ਰਾਜਾਂ ਵਿੱਚ ਬੀਜੇਪੀ ਦੀ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2022 ਦੇ ਨਤੀਜਿਆਂ ਨੇ 2024 ਦੇ ਨਤੀਜੇ ਤੈਅ ਕਰ ਦਿੱਤੇ ਹਨ।
The post PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ, ਬੋਲੇ-‘ਹਰ ਤਰ੍ਹਾਂ ਤੋਂ ਸਹਿਯੋਗ ਕਰਾਂਗੇ’ appeared first on Daily Post Punjabi.