ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 103 ਸਾਲ ਪੂਰੇ ਹੋ ਚੁੱਕੇ ਹਨ ਇਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਹਾਦਰ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ। ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਪੰਜਾਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਨਜਦੀਕ ਜਲ੍ਹਿਆਂਵਾਲਾ ਬਾਗ ਵਿੱਚ ਅੱਜ ਦੇ ਦਿਨ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਇਆ ਸੀ। ਉਥੇ ਰੌਲਟ ਐਕਟ ਦਾ ਵਿਰੋਧ ਕਰਨ ਲਈ ਇੱਕ ਸਭਾ ਹੋ ਰਹੀ ਸੀ ਜਿਸ ਵਿੱਚ ਮੌਜੂਦ ਭੀੜ ਉੱਤੇ ਜਨਰਲ ਰੇਜੀਨਾਲਡ ਡਾਇਰ ਨਾਮਕ ਇੱਕ ਅੰਗਰੇਜ ਅਧਿਕਾਰੀ ਨੇ ਅਕਾਰਨ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਜਲ੍ਹਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਓਨਾ ਨੇ ਪੰਜਾਬੀ ਦੇ ਨਾਲ ਹਿੰਦੀ ਵਿਚ ਵੀ ਟਵੀਟ ਕੀਤਾ।
p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 103 ਸਾਲ ਹੋਏ ਪੂਰੇ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਹਾਦਰ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.