ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਦੋ ਹਫਤਿਆਂ ‘ਚ 13ਵੀਂ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ 15 ਦਿਨਾਂ ‘ਚ 13ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਵਧੀਆਂ ਕੀਮਤਾਂ ਅੱਜ ਯਾਨੀ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋਈਆਂ।

Inflation hits ordinary people
Inflation hits ordinary people

ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਲਈ 80 ਪੈਸੇ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਹੈ। 15 ਦਿਨਾਂ ਦੇ ਅੰਦਰ ਇਹ 13ਵਾਂ ਵਾਧਾ ਹੈ। ਇਸ ਵਾਧੇ ਨਾਲ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 104.61 ਰੁਪਏ ਹੋ ਜਾਵੇਗੀ, ਜਦਕਿ ਡੀਜ਼ਲ ਦੀ ਕੀਮਤ 95.87 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।

ਪਿਛਲੇ ਦਿਨੀਂ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ 80 ਪੈਸੇ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸੀਐਨਜੀ ਦੀ ਨਵੀਂ ਕੀਮਤ 61.61 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਸੀਐਨਜੀ ਦੀ ਕੀਮਤ ਵੀ ਇੱਕ ਹਫ਼ਤੇ ਵਿੱਚ ਤਿੰਨ ਵਾਰ ਵਧਾਈ ਗਈ ਹੈ। ਇੱਕ ਹਫ਼ਤੇ ਵਿੱਚ ਇਹ 2.40 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ! ਦੋ ਹਫਤਿਆਂ ‘ਚ 13ਵੀਂ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ appeared first on Daily Post Punjabi.



Previous Post Next Post

Contact Form