ਮੋਹਾਲੀ ਵਿਖੇ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ ਗਿਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾੳੇੁਣ ਦੀ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।
ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।ਉਨ੍ਹਾਂ ਦੱਸਿਆ ਕਿ ਕੁਲੈਕਟਰ ਐਸ।ਏ।ਐਸ ਨਗਰ ਵਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ। ਪਰ ਕੁਝ ਕਾਨੂੰਨੀ ਅੜਚਨਾ ਦੇ ਚਲਦਿਆਂ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ।ਏ।ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਭਾਵੇਂ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।

The post ਮੋਹਾਲੀ ਵਿਖੇ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ ਗਿਆ first appeared on Punjabi News Online.



source https://punjabinewsonline.com/2022/04/29/%e0%a8%ae%e0%a9%8b%e0%a8%b9%e0%a8%be%e0%a8%b2%e0%a9%80-%e0%a8%b5%e0%a8%bf%e0%a8%96%e0%a9%87-29-%e0%a8%8f%e0%a8%95%e0%a9%9c-%e0%a8%aa%e0%a9%b0%e0%a8%9a%e0%a8%be%e0%a8%87%e0%a8%a4%e0%a9%80-%e0%a9%9b/
Previous Post Next Post

Contact Form