ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ ‘ਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਧਾਨ ਮੰਤਰੀ ਲਗਭਗ 20 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ । ਇਸ ਵਿੱਚ ਇਸ ਕੇਂਦਰ ਸ਼ਾਸਤ ਪ੍ਰਦੇਸ਼ ਦੇ ਦੋ ਖੇਤਰਾਂ ਨੂੰ ਜੋੜਨ ਵਾਲਾ ਬਨਿਹਾਲ-ਕਾਜੀਗੁੰਡ ਸੜਕ ਸੁਰੰਗ ਦਾ ਉਦਘਾਟਨ ਵੀ ਸ਼ਾਮਲ ਹੈ।
ਪ੍ਰਧਾਨ ਮੰਤਰੀ ਦਫਤਰ ਮੁਤਾਬਕ ਨਰਿੰਦਰ ਮੋਦੀ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਅਤੇ ਦੇਸ਼ ਭਰ ਵਿੱਚ ਦੀਆਂ ‘ਗ੍ਰਾਮ ਸਭਾਵਾਂ’ ਨੂੰ ਸੰਬੋਧਿਤ ਕਰਨ ਲਈ ਉੱਥੇ ਜਾ ਰਹੇ ਹਨ। ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਵੀ ਦੌਰਾ ਕਰਨਗੇ । ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਦੇਸ਼ ਦੇ ਹਰ ਜ਼ਿਲ੍ਹੇ ਵਿੱਚ 75 ਜਲਘਰਾਂ ਨੂੰ ਵਿਕਸਤ ਕਰਨ ਅਤੇ ਮੁੜ ਸੁਰਜੀਤ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ ‘ਅੰਮ੍ਰਿਤ ਸਰੋਵਰ’ ਨਾਮ ਦੀ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਵੀ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ
ਪੀਐੱਮ ਮੋਦੀ ਇਸ ਦੌਰੇ ਵਿੱਚ ਕਈ ਅਜਿਹੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਜੋ ਜੰਮੂ-ਕਸ਼ਮੀਰ ਦੇ ਲਈ ਬਹੁਤ ਮਹੱਤਵਪੂਰਨ ਹੋਣਗੇ ਅਤੇ ਇਸ ਦੇ ਵਿਕਾਸ ਵਿੱਚ ਮਦਦਗਾਰ ਹੋਣਗੇ। ਇਸ ਕੜੀ ਵਿੱਚ ਉਹ 3,100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣੀ ਬਨਿਹਾਲ-ਕਾਜੀਗੁੰਡ ਰੋਡ ਸੁਰੰਗ ਦਾ ਉਦਘਾਟਨ ਕਰਨਗੇ। 8.45 ਕਿਲੋਮੀਟਰ ਲੰਬੀ ਸੁਰੰਗ ਬਨਿਹਾਲ ਅਤੇ ਕਾਜ਼ੀਗੁੰਡ ਦੇ ਵਿਚਾਲੇ ਦੀ ਸੜਕੀ ਦੂਰੀ ਨੂੰ 16 ਕਿਲੋਮੀਟਰ ਤੱਕ ਘਟਾ ਦੇਵੇਗੀ । ਇਸ ਨਾਲ ਲੋਕਾਂ ਦੇ ਡੇਢ ਘੰਟੇ ਦੇ ਸਮੇਂ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪੀਐੱਮ ਮੋਦੀ ਲਗਭਗ 7500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਲਈ ਤਿੰਨ ਰੋਡ ਪੈਕੇਜ ਦਾ ਵੀ ਨੀਂਹ ਪੱਥਰ ਵੀ ਰੱਖਣਗੇ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਬਾਅਦ ਨਰਿੰਦਰ ਮੋਦੀ ਸ਼ਾਮ ਨੂੰ ਮੁੰਬਈ ਪਹੁੰਚਣਗੇ ਅਤੇ ਉੱਥੇ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇੱਥੇ ਉਨ੍ਹਾਂ ਨੂੰ ਪਹਿਲਾਂ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੌਰਤਲਬ ਹੈ ਕਿ ਇਹ ਪੁਰਸਕਾਰ ਲਤਾ ਮੰਗੇਸ਼ਕਰ ਦੀ ਯਾਦ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਮਿਸਾਲੀ ਯੋਗਦਾਨ ਦੇਣ ਲਈ ਹਰ ਸਾਲ ਇੱਕ ਵਿਅਕਤੀ ਨੂੰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
The post ਧਾਰਾ 370 ਹਟਣ ਮਗਰੋਂ ਅੱਜ ਪਹਿਲੀ ਵਾਰ ਜੰਮੂ-ਕਸ਼ਮੀਰ ਜਾਣਗੇ PM ਮੋਦੀ, ਰਾਜ ਨੂੰ ਦੇਣਗੇ 20 ਕਰੋੜ ਰੁ: ਤੋਂ ਵੱਧ ਦੀ ਸੌਗਾਤ appeared first on Daily Post Punjabi.