ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਕਰੀਬ 9.15 ਵਜੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਉਹ ਇਕੱਠ ਨੂੰ ਸੰਬੋਧਿਤ ਕਰਨਗੇ ਅਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ । ਹਾਲਾਂਕਿ, ਇਹ ਸੰਬੋਧਨ ਲਾਲ ਕਿਲ੍ਹੇ ਦੀ ਪਰਿਕਰਮਾ ਤੋਂ ਨਹੀਂ ਬਲਕਿ ਲਾਅਨ ਤੋਂ ਹੋਵੇਗਾ ।
PMO ਦੇ ਬਿਆਨ ਮੁਤਾਬਕ ਕੇਂਦਰ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 20 ਤੋਂ 21 ਅਪ੍ਰੈਲ ਤੱਕ ਚੱਲਣ ਵਾਲੇ ਸ਼ਬਦ ਕੀਰਤਨ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਭਾਗ ਲੈ ਰਹੇ ਹਨ। ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ । ਇਸ ਤੋਂ ਇਲਾਵਾ ਸਿੱਖਾਂ ਦੀ ਰਵਾਇਤੀ ਮਾਰਸ਼ਲ ਆਰਟ ਗਤਕਾ ਦਾ ਵੀ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸਿੱਖ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਤੇ ਗੁਰੂ ਗੋਬਿੰਦ ਸਿੰਘ ਦੀ ਸਰਵਉੱਚ ਕੁਰਬਾਨੀ ਨੇ ਭਾਰਤ ਦੀ ਆਜ਼ਾਦੀ ਦੇ ਬੀਜ ਬੀਜੇ ਸਨ । ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਿਤ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਨੇ ਲਾਲ ਕਿਲ੍ਹੇ ਵਿੱਚ ਆਯੋਜਿਤ ਸਮਾਰੋਹ ਵਿੱਚ ਕਿਹਾ ਕਿ ਸਿੱਖ ਗੁਰੂ ਨੇ ਮੁਗਲ ਸ਼ਾਸਕਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ ਕਸ਼ਮੀਰੀ ਪੰਡਤਾਂ ਅਤੇ ਹੋਰ ਹਿੰਦੂਆਂ ਦੀ ਸੁਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ।
ਕੇਂਦਰੀ ਗ੍ਰਹਿ ਮੰਤਰੀ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ । ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪੁਸਤਕ ਵੀ ਰਿਲੀਜ਼ ਕੀਤੀ ਜਾਵੇਗੀ । ਉੱਥੇ ਹੀ ਅੰਗ੍ਰੇਜ਼ੀ, ਹਿੰਦੀ, ਪੰਜਾਬੀ ਭਾਸ਼ਾ ਵਿੱਚ ਬੱਚਿਆਂ ਲਈ ਕਾਮਿਕ ਦੀ ਸ਼ੁਰੂਆਤ ਵੀ ਹੋਵੇਗੀ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
The post ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ PM ਮੋਦੀ ਦਾ ਸੰਬੋਧਨ ਅੱਜ, ਜਾਰੀ ਕਰਨਗੇ ਸਿੱਕਾ ਤੇ ਡਾਕ ਟਿਕਟ appeared first on Daily Post Punjabi.