ਅਰੁਣਾਚਲ ਪ੍ਰਦੇਸ਼ ਅੱਜ (ਸ਼ੁੱਕਰਵਾਰ ਨੂੰ) ਭੂਚਾਲ ਕਾਰਨ ਕੰਬ ਗਿਆ। ਅਰੁਣਾਚਲ ਪ੍ਰਦੇਸ਼ ਵਿੱਚ ਸਵੇਰੇ 6.56 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਪੰਗਿਨ ਦੇ ਉੱਤਰ ਵਿੱਚ ਸੀ।
ਦੱਸ ਦੇਈਏ ਕਿ ਭੂਚਾਲ ਆਉਂਦੇ ਹੀ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਘਬਰਾਉਣ ਦੀ ਅਪੀਲ ਕੀਤੀ ਹੈ।
ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮ ਰਹੀਆਂ ਹਨ। ਜਿੱਥੇ ਇਹ ਪਲੇਟਾਂ ਜ਼ਿਆਦਾ ਟਕਰਾਉਂਦੀਆਂ ਹਨ, ਉਸ ਜ਼ੋਨ ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਮਰੋੜ ਜਾਂਦੇ ਹਨ। ਜਦੋਂ ਜ਼ਿਆਦਾ ਦਬਾਅ ਬਣਦਾ ਹੈ, ਤਾਂ ਪਲੇਟਾਂ ਟੁੱਟ ਜਾਂਦੀਆਂ ਹਨ ਅਤੇ ਹੇਠਲੀ ਊਰਜਾ ਬਾਹਰ ਨਿਕਲਣ ਦਾ ਰਸਤਾ ਲੱਭਦੀ ਹੈ। ਫਿਰ ਇਸ ਗੜਬੜ ਤੋਂ ਬਾਅਦ ਭੁਚਾਲ ਆਉਂਦਾ ਹੈ।
p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਅਰੁਣਾਚਲ ਪ੍ਰਦੇਸ਼ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ ਰਹੀ 5.3 appeared first on Daily Post Punjabi.