
ਗੈਂਗਸਟਰਾਂ ਨਾਲ ਕਿਸੇ ਵੀ ਤਰਾਂ ਦਾ ਲਿਹਾਜ ਨਾ ਵਰਤਣ ਦਾ ਆਦੇਸ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਸੂਬੇ ਵਿੱਚੋਂ ਗੈਂਗਸਟਰਾਂ ਦਾ ਬਿਲਕੁਲ ਸਫ਼ਾਇਆ ਕਰਨ ਲਈ ਕਿਹਾ ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਵਿਵਸਥਾ ਵਿੱਚ ਭਰੋਸਾ ਕਾਇਮ ਕੀਤਾ ਜਾ ਸਕੇ। ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਵਿੱਚ ਨਵੀਂ ਗਠਿਤ ਟੀਮ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਭਗਵੰਤ ਮਾਨ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ ਜੋ ਕਿ ਪੰਜਾਬ ਵਰਗੇ ਸਾਂਤ ਰਾਜ ਲਈ ਕਲੰਕ ਹੈ। ਉਹਨਾਂ ਅੱਗੇ ਕਿਹਾ ਕਿ ਏਜੀਟੀਐਫ ਨੂੰ ਲੋੜੀਂਦੇ ਮਨੁੱਖੀ ਵਸੀਲੇ, ਅਤਿ-ਆਧੁਨਿਕ ਤਕਨਾਲੋਜੀ, ਵਾਹਨਾਂ ਅਤੇ ਲੋੜੀਂਦੇ ਫੰਡ ਦਿੱਤੇ ਜਾਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਵੀ.ਕੇ. ਭਾਵਰਾ, ਏ.ਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ, ਏ.ਆਈ.ਜੀ. (ਏ.ਜੀ.ਟੀ.ਐਫ.) ਗੁਰਮੀਤ ਸਿੰਘ ਚੌਹਾਨ, ਡੀ.ਆਈ.ਜੀ. (ਏ.ਜੀ.ਟੀ.ਐਫ.) ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ.ਐਸ.ਪੀ. (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ ਹਾਜਰ ਸਨ।
The post AGTF ਨੂੰ ਬਿਨਾਂ ਕਿਸੇ ਡਰ ਤੇ ਪੱਖਪਾਤ ਕੰਮ ਕਰਨ ਦੇ ਨਿਰਦੇਸ਼ first appeared on Punjabi News Online.
source https://punjabinewsonline.com/2022/04/09/agtf-%e0%a8%a8%e0%a9%82%e0%a9%b0-%e0%a8%ac%e0%a8%bf%e0%a8%a8%e0%a8%be%e0%a8%82-%e0%a8%95%e0%a8%bf%e0%a8%b8%e0%a9%87-%e0%a8%a1%e0%a8%b0-%e0%a8%a4%e0%a9%87-%e0%a8%aa%e0%a9%b1%e0%a8%96%e0%a8%aa%e0%a8%be/
Sport:
PTC News