
ਪਾਕਿਸਤਾਨ ਦੀ ਸੁਪਰੀਮ ਨੇ ਨੈਸ਼ਨਲ ਅਸੈਂਬਲੀ ਫਿਰ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਸਬੰਧੀ ਆਪਣਾ ਫੈਸਲਾ ਸੁਣਾਇਆ ਗਿਆ। ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਇੱਕ ਬੇਹੱਦ ਅਹਿਮ ਕੇਸ ਉੱਤੇ ਸੁਣਵਾਈ ਕਰਦੇ ਹੋਏ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਫ਼ੈਸਲੇ ਨੂੰ ਗ਼ੈਰ ਸੰਵਿਧਾਨਕ ਕਰਾਰ ਦਿੱਤਾ। ਸੁਪਰੀਮ ਕੋਰਟ ਨੇ ਸਪੀਕਰ ਨੂੰ ਸ਼ਨੀਵਾਰ 9 ਅਪ੍ਰੈਲ ਨੂੰ ਅਸੈਂਬਲੀ ਦਾ ਸੈਸ਼ਨ ਬੁਲਾਉਣ ਦੇ ਹੁਕਮ ਵੀ ਦਿੱਤੇ ਹਨ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਅਸੈਂਬਲੀ ਵਿੱਚ ਬੇਭਰੋਸਗੀ ਮਤੇ ਉੱਪਰ ਵੋਟਿੰਗ ਵੀ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਪਾਕਿਸਤਾਨ ਦੀ ਸੰਸਦ ਨੂੰ ਵੀ ਬਹਾਲ ਕਰ ਦਿੱਤਾ ਹੈ। ਅਦਾਲਤ ਨੇ ਆਖਿਆ ਕਿ ਪ੍ਰਧਾਨ ਮੰਤਰੀ ਰਾਸ਼ਟਰਪਤੀ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਸਲਾਹ ਨਹੀਂ ਦੇ ਸਕਦੇ ਸਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਪੀਕਰ ਨੂੰ ਅਸੈਂਬਲੀ ਦਾ ਸੈਸ਼ਨ ਬੁਲਾਉਣ ਦਾ ਆਦੇਸ਼ ਵੀ ਦੇ ਦਿੱਤਾ ਹੈ।
The post ਪਾਕਿਸਤਾਨ ਦੀ ਸੁਪਰੀਮ ਨੇ ਕੀਤਾ ਨੈਸ਼ਨਲ ਅਸੈਂਬਲੀ ਫਿਰ ਬਹਾਲ ਕਰਨ ਦਾ ਐਲਾਨ first appeared on Punjabi News Online.
source https://punjabinewsonline.com/2022/04/08/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%a6%e0%a9%80-%e0%a8%b8%e0%a9%81%e0%a8%aa%e0%a8%b0%e0%a9%80%e0%a8%ae-%e0%a8%a8%e0%a9%87-%e0%a8%95%e0%a9%80%e0%a8%a4/