
ਦਿੱਲੀ ਵਿਚ ਕੋਰੇਨਾ ਦੇ ਨਵੇਂ ਕੇਸਾਂ ਵਿਚ ਇਕਦਮ ਵਾਧਾ ਸ਼ੁਰੂ ਹੋ ਗਿਆ ਹੈ। ਜਿਸ ਪਿੱਛੋਂ ਹੋਰਾਂ ਸੂਬਿਆਂ ਨੇ ਵੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਹਾਲਾਤ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਭੀੜ ਵਾਲੀਆਂ ਥਾਵਾਂ ਉਤੇ ਮਾਸਕ ਪਾਉਣ ਸਬੰਧੀ ਸਲਾਹ ਜਾਰੀ ਕੀਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਟੀ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਚਿਹਰੇ ਉਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਜਨਤਕ ਆਵਾਜਾਈ (ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼ ਅਤੇ ਟੈਕਸੀ ਆਦਿ) ਵਿੱਚ ਪੂਰੀ ਯਾਤਰਾ ਦੌਰਾਨ, ਸਿਨੇਮਾ ਹਾਲਾਂ, ਸ਼ਾਪਿੰਗ ਮਾਲਾਂ ਅਤੇ ਡਿਪਾਰਟਮੈਂਟਲ ਸਟੋਰਾਂ ਆਦਿ ਦੇ ਅੰਦਰ ਠਹਿਰਣ ਦੌਰਾਨ ਅਤੇ ਕਲਾਸ ਰੂਮਾਂ, ਦਫਤਰ-ਕਮਰਿਆਂ, ਅੰਦਰੂਨੀ ਇਕੱਠਾਂ ਦੇ ਅੰਦਰ ਠਹਿਰਣ ਦੌਰਾਨ ਮਾਸਕ ਦੀ ਵਰਤੋਂ ਕੀਤੀ ਜਾਵੇ।
ਕੁੱਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਮਾਸਕ ਦੇ ਮਾਮਲੇ ਵਿਚ ਰਿਆਇਤ ਦਿੱਤੀ ਸੀ। ਹੁਣ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ ਹੈ।
The post ਚੰਡੀਗੜ੍ਹ ‘ਚ ਫਿਰ ਤੋਂ ਮਾਸਕ ਲਾਜਮੀ ਹੋਇਆ first appeared on Punjabi News Online.
source https://punjabinewsonline.com/2022/04/19/%e0%a8%9a%e0%a9%b0%e0%a8%a1%e0%a9%80%e0%a8%97%e0%a9%9c%e0%a9%8d%e0%a8%b9-%e0%a8%9a-%e0%a8%ab%e0%a8%bf%e0%a8%b0-%e0%a8%a4%e0%a9%8b%e0%a8%82-%e0%a8%ae%e0%a8%be%e0%a8%b8%e0%a8%95-%e0%a8%b2%e0%a8%be/