ਪਾਕਿਸਤਾਨ ਦੇ ਰਾਸ਼ਟਰਪਤੀ ਨੇ ਨਵੀਂ ਕੈਬਨਿਟ ਨੂੰ ਸਹੁੰ ਚੁਕਵਾਉਣ ਤੋਂ ਕੀਤੀ ਨਾਂਹ !

ਇਮਰਾਨ ਖਾਨ ਸਰਕਾਰ ਡਿੱਗਣ ਮਗਰੋਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਨਵੀਂ ਕੈਬਨਿਟ ਵਿੱਚ ਸ਼ਾਮਲ ਮੰਤਰੀਆਂ ਨੂੰ ਹਲਫ਼ ਦਿਵਾਉਣ ਦੇ ਅਮਲ ਤੋਂ ਖੁ਼ਦ ਨੂੰ ਲਾਂਭੇ ਕਰ ਲਿਆ। ਮੀਡੀਆ ਰਿਪੋਰਟ ਮੁਤਾਬਕ ਅਲਵੀ ਦੀ ਇਸ ਪੇਸ਼ਕਦਮੀ ਮਗਰੋਂ ਸਹੁੰ ਚੁੱਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਜੀਓ ਨਿਊਜ਼ ਨੇ ਰਾਸ਼ਟਰਪਤੀ ਹਾਊਸ ਵਿਚਲੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਮੰਗਲਵਾਰ ਜਾਂ ਬੁੱਧਵਾਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਸੈਨੇਟ ਚੇਅਰਮੈਨ ਸਾਦਿਕ ਸੰਜਰਾਣੀ ਵੱਲੋਂ ਸੰਘੀ ਕੈਬਨਿਟ ਦੇ ਮੈਂਬਰਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ ਜਾ ਸਕਦਾ ਹੈ। ਰਾਸ਼ਟਰਪਤੀ ਅਲਵੀ ਦੀ ਪਿਛਲੇ ਹਫ਼ਤੇ ਹਲਫ਼ਦਾਰੀ ਸਮਾਗਮ ਤੋਂ ਪਹਿਲਾਂ ਸਿਹਤ ਨਾਸਾਜ਼ ਹੋਣ ਕਰਕੇ ਸੰਜਰਾਣੀ ਨੇ ਹੀ ਸ਼ਾਹਬਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਵਜੋਂ ਹਲਫ਼ ਦਿਵਾਇਆ ਸੀ। ਸੰਘੀ ਕੈਬਨਿਟ ਨੇ ਰਾਤੀਂ ਸਾਢੇ ਅੱਠ ਵਜੇ ਹਲਫ਼ ਲੈਣਾ ਸੀ, ਪਰ ਜਦੋਂ ਪ੍ਰਧਾਨ ਮੰਤਰੀ ਦਫ਼ਤਰ ਨੇ ਰਾਸ਼ਟਰਪਤੀ ਦਫ਼ਤਰ ਨਾਲ ਰਾਬਤਾ ਕੀਤਾ ਤਾਂ ਅਲਵੀ ਨੇ ਹਲਫ ਦਿਵਾਉਣ ਤੋਂ ਨਾਂਹ ਕਰ ਦਿੱਤੀ। ਕੈਬਨਿਟ ਵਿੱਚ ਪੀਐੈੱਮਐੱਲ-ਐੱਨ ਦੇ 14, ਪੀਪੀਪੀ ਦੇ 11 ਤੇ ਜਮਾਇਤ ਉਲੇਮਾ-ਏ-ਇਸਲਾਮ ਫ਼ਜ਼ਲ ਦੇ ਚਾਰ ਮੰਤਰੀ ਹੋਣਗੇ ਜਦੋਂਕਿ ਸੱਤ ਹੋਰ ਵਿਭਾਗ/ਮੰਤਰਾਲੇ ਹੋਰਨਾਂ ਭਾਈਵਾਲਾਂ ਨੂੰ ਦਿੱਤੇ ਜਾਣਗੇ।

The post ਪਾਕਿਸਤਾਨ ਦੇ ਰਾਸ਼ਟਰਪਤੀ ਨੇ ਨਵੀਂ ਕੈਬਨਿਟ ਨੂੰ ਸਹੁੰ ਚੁਕਵਾਉਣ ਤੋਂ ਕੀਤੀ ਨਾਂਹ ! first appeared on Punjabi News Online.



source https://punjabinewsonline.com/2022/04/19/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%a6%e0%a9%87-%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80-%e0%a8%a8%e0%a9%87-%e0%a8%a8/
Previous Post Next Post

Contact Form