‘ਦੇਸ਼ ਦੇ ਆਰਥਿਕ ਹਾਲਾਤ ਬਦਤਰ, ਪਤਾ ਨਹੀਂ ਸੂਬੇ ਤਨਖਾਹਾਂ ਵੀ ਦੇ ਸਕਣਗੇ ਕਿ ਨਹੀਂ’ : ਮਮਤਾ ਬੈਨਰਜੀ

ਕੇਂਦਰ ‘ਤੇ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਚ ਵਾਧੇ ਨੂੰ ਕੰਟਰੋਲ ਕਰਨ ਲਈ ਕੁਝ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਮਹਿੰਗਾਈ ਨੂੰ ਰੋਕਣ ਲਈ ਨੀਤੀ ਬਣਾਏ ਜਾਣ ‘ਤੇ ਜ਼ੋਰ ਦਿੱਤਾ।

ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ ਦੇ ਆਰਥਿਕ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਮੈਨੂੰ ਤਾਂ ਸ਼ੱਕ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਤਨਖਾਹਾਂ ਦਾ ਭੁਗਤਾਨ ਵੀ ਕਰ ਸਕਣਗੇ ਕਿ ਨਹੀਂ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਰਾਜਾਂ ਨੂੰ ਉਨ੍ਹਾਂ ਦੇ ਜੀਐਸਟੀ ਬਕਾਏ ਦਾ ਭੁਗਤਾਨ ਕਰਨ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕੇਂਦਰ ਦੇ ਖਿਲਾਫ ਬੋਲਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਸਿਆਸਤਦਾਨਾਂ ਨੂੰ ਤੰਗ ਕਰਨ ਲਈ ਸੀਬੀਆਈ ਅਤੇ ਈਡੀ ਦੀ ਵਰਤੋਂ ਕਰਨ ਦੀ ਬਜਾਏ ਕੀਮਤਾਂ ‘ਤੇ ਲਗਾਮ ਲਗਾਉਣ ਦੇ ਤਰੀਕੇ ਲੱਭਣੇ ਚਾਹੀਦੇ ਹਨ।

ਮੁੱਖ ਮੰਤਰੀ ਬੈਨਰਜੀ ਨੇ ਕਿਹਾ ਕਿ ਹੁਣ ਇੱਥੇ 332 ਸੂਫਲ ਬੰਗਲਾ ਲੋਕ ਹਨ ਜੋ ਆਮ ਲੋਕਾਂ ਨੂੰ ਘੱਟ ਕੀਮਤ ‘ਤੇ ਅਨਾਜ ਪਹੁੰਚਾ ਰਹੇ ਹਨ। ਸੁਫਲ ਬੰਗਲਾ ਦੀਆਂ ਕੀਮਤਾਂ ਪ੍ਰਚੂਨ ਬਾਜ਼ਾਰ ਨਾਲੋਂ ਬਹੁਤ ਘੱਟ ਹਨ। ਜ਼ਿਲ੍ਹੇ ਵਿੱਚ ਕੁੱਲ 30 ਸਟਾਲ ਮੌਜੂਦ ਹਨ।

ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

ਮੁੱਖ ਮੰਤਰੀ ਨੇ ਸੁਫਲ ਬੰਗਲਾ ਦੇ ਸਟਾਲ ਹਰ ਰੋਜ਼ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਅਤੇ ਬਾਅਦ ਦੁਪਹਿਰ 3 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਰਮਜ਼ਾਨ ਦੇ ਮਹੀਨੇ ਦੇ ਮੱਦੇਨਜ਼ਰ ਮਮਤਾ ਨੇ ਕਿਹਾ, ਕਿ ਸੁਫਲ ਬੰਗਾਲ ਵਿੱਚ ਆਲੂ ਅਤੇ ਸਬਜ਼ੀਆਂ ਦੀ ਤਰ੍ਹਾਂ ਦਾਲਾਂ ਅਤੇ ਖਜੂਰ ਘੱਟ ਕੀਮਤ ‘ਤੇ ਵੇਚੇ ਜਾ ਸਕਦੇ ਹਨ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਘੱਟ ਕੀਮਤ ‘ਤੇ ਫਲ ਵੇਚਣ ਦੀ ਹਦਾਇਤ ਕੀਤੀ ਕਿਉਂਕਿ ਰਮਜ਼ਾਨ ਦੇ ਮਹੀਨੇ ਵਿੱਚ ਮੁਸਲਿਮ ਭਾਈਚਾਰਾ ਫਲਾਂ ‘ਤੇ ਹੀ ਗੁਜ਼ਾਰਾ ਕਰਦਾ ਹੈ। ਮਮਤਾ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟ 5 ਮਈ ਤੋਂ 5 ਜੂਨ ਤੱਕ ਘਰ-ਘਰ ਸੇਵਾ ਦੁਬਾਰਾ ਸ਼ੁਰੂ ਕਰੇਗਾ।

The post ‘ਦੇਸ਼ ਦੇ ਆਰਥਿਕ ਹਾਲਾਤ ਬਦਤਰ, ਪਤਾ ਨਹੀਂ ਸੂਬੇ ਤਨਖਾਹਾਂ ਵੀ ਦੇ ਸਕਣਗੇ ਕਿ ਨਹੀਂ’ : ਮਮਤਾ ਬੈਨਰਜੀ appeared first on Daily Post Punjabi.



Previous Post Next Post

Contact Form