
ਕਾਂਗਰਸ ਨੇ ਪਾਰਟੀ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦਾ ਨੇਤਾ ਲਗਾ ਦਿੱਤਾ ਹੈ। ਇਸ ਸਮੇਂ ਬਾਜਵਾ ਵਿਧਾਨ ਸਭਾ ਦੇ ਸਭ ਤੋਂ ਸੀਨੀਅਰ ਵਿਧਾਇਕ ਹਨ, ਜੋ ਚਾਰ ਵਾਰ ਵਿਧਾਨ ਸਭਾ ਦੇ ਮੈਂਬਰ ਹੋਣ ਦੇ ਨਾਲ-ਨਾਲ ਲੋਕ ਸਭਾ ਅਤੇ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੀ ਇਸ ਵੱਡੀ ਜ਼ਿੰਮੇਵਾਰੀ ਨੂੰ ਦਿੱਤੇ ਜਾਣ ‘ਤੇ ਮੈਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਾ ਹਾਂ। ਵੜਿੰਗ ਨੇ ਕਿਹਾ ਕਿ ਮੈਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਪਾਰਟੀ ਦੇ ਹਰ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਕੰਮ ਕਰਨ ਦਾ ਵਾਅਦਾ ਕਰਦਾ ਹਾਂ। ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਪਾਰਟੀ ਨੇ ਪੰਜਾਬ ਦਾ ਸੂਬਾ ਕਾਂਗਰਸ ਪ੍ਰਧਾਨ ਬਦਲਣ ਦਾ ਫੈਸਲਾ ਲਿਆ ਸੀ।
The post ਰਾਜਾ ਵੜਿੰਗ ਨੂੰ ਮਿਲੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ first appeared on Punjabi News Online.
source https://punjabinewsonline.com/2022/04/10/%e0%a8%b0%e0%a8%be%e0%a8%9c%e0%a8%be-%e0%a8%b5%e0%a9%9c%e0%a8%bf%e0%a9%b0%e0%a8%97-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a9%80-%e0%a8%aa%e0%a9%b0%e0%a8%9c%e0%a8%be%e0%a8%ac/