ਪੰਜਾਬ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਇਹ ਅਫ਼ਸਰ ਹੋਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਪ੍ਰੈਲ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਤਿੰਨ ਅਫ਼ਸਰਾਂ ਏਡੀਜੀਪੀ ਪ੍ਰਮੋਦ ਬਾਨ, ਲੁਧਿਆਣਾ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਚੌਹਾਨ ਦੀ ਐਂਟੀ ਗੈਂਗਸਟਰ ਟਾਸਕ ਫੋਰਸ ‘ਚ ਬਦਲੀ ਕੀਤੀ ਗਈ ਹੈ। ਪ੍ਰਮੋਦ ਬਾਨ ਐਂਡੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਰਹਿਣਗੇ ਜਦੋਂ ਕਿ ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਅਤੇ ਗੁਰਮੀਤ ਸਿੰਘ ਚੌਹਾਨ ਏਆਈਜੀ ਹੋਣਗੇ। ਭਗਵੰਤ ਮਾਨ ਵੱਲੋਂ ਇੱਕ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਸੂਬੇ ਦੇ ਪੁਲਿਸ ਕਮਿਸ਼ਨਰਾਂ ਅਤੇ ਐੱਸਐੱਸਪੀ ਰੈਂਕ ਦੇ ਅਧਿਕਾਰੀਆਂ ਨੂੰ ਵੀਰਵਾਰ ਨੂੰ ਇੱਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਟਾਸਕ ਫੋਰਸ ਦੀ ਟੀਮ ਨੂੰ ਸਹਿਯੋਗ ਦੇਣ ਦੀ ਗੱਲ ਆਖੀ ਹੈ।

The post ਪੰਜਾਬ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਇਹ ਅਫ਼ਸਰ ਹੋਣਗੇ first appeared on Punjabi News Online.



source https://punjabinewsonline.com/2022/04/08/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%90%e0%a8%82%e0%a8%9f%e0%a9%80-%e0%a8%97%e0%a9%88/
Previous Post Next Post

Contact Form