PK ਦੀ ਕਾਂਗਰਸ ਵਿੱਚ ਐਂਟਰੀ ਨਹੀਂ , ਸਿੱਧੂ ਨਾਲ ਫੋਟੋ ਦੇ ਚਰਚੇ

ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ ਦੀ ਵੱਧ ਲੋੜ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਆਉਣ ਵਾਲੀਆਂ ਚੋਣਾਂ ਲਈ ਚੋਣ ਰਣਨੀਤੀ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਸੀ।ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸ਼ੋਰ ਨੇ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਅਤੇ ਪਾਰਟੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੇ ਸੁਝਾਵਾਂ ਦੀ ਸ਼ਲਾਘਾ ਕਰਦੀ ਹੈ।
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਮਿਲਣੀ ਤੋਂ ਨਵੇਂ ਚਰਚੇ ਛਿੜ ਗਏ ਹਨ। ਨਵਜੋਤ ਸਿੱਧੂ ਨੇ ਦਿੱਲੀ ਵਿਚ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਆਪਣੀ ਤਸਵੀਰ ਟਵਿੱਟਰ ’ਤੇ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ‘ਪੁਰਾਣੇ ਦੋਸਤ ਪੀਕੇ ਨਾਲ ਮੁਲਾਕਾਤ ਹੋਈ।। ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਸਭ ਤੋਂ ਅੱਛੇ ਹੁੰਦੇ ਹਨ।’ ਸਿਆਸੀ ਹਲਕੇ ਪ੍ਰਸ਼ਾਂਤ ਕਿਸ਼ੋਰ ਤੇ ਨਵਜੋਤ ਸਿੱਧੂ ਦੀ ਮਿਲਣੀ ਨੂੰ ਰਾਜਸੀ ਨਜ਼ਰੀਏ ਤੋਂ ਦੇਖ ਰਹੇ ਹਨ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨਾਲ ਨਜਵੋਤ ਸਿੱਧੂ ਦੇ ਸੁਰ ਅਜੇ ਤੱਕ ਪੂਰੀ ਤਰ੍ਹਾਂ ਮਿਲ ਨਹੀਂ ਸਕੇ ਹਨ।

The post PK ਦੀ ਕਾਂਗਰਸ ਵਿੱਚ ਐਂਟਰੀ ਨਹੀਂ , ਸਿੱਧੂ ਨਾਲ ਫੋਟੋ ਦੇ ਚਰਚੇ first appeared on Punjabi News Online.



source https://punjabinewsonline.com/2022/04/27/pk-%e0%a8%a6%e0%a9%80-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b5%e0%a8%bf%e0%a9%b1%e0%a8%9a-%e0%a8%90%e0%a8%82%e0%a8%9f%e0%a8%b0%e0%a9%80-%e0%a8%a8%e0%a8%b9%e0%a9%80%e0%a8%82/
Previous Post Next Post

Contact Form