ਪੰਜਾਬ ‘ਚ ਅੱਜ ਤੋਂ ਫਿਰ ਤਪਾਏਗੀ ਗਰਮੀ, 47 ਡਿਗਰੀ ਤੋਂ ਪਾਰ ਜਾਏਗਾ ਪਾਰਾ, ਚੱਲੇਗੀ ਲੂ

ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਪਾਰਾ ਡਿੱਗਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਸੀ, ਪਰ ਹੁਣ ਪਾਰਾ ਮੁੜ ਵਧਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦਿੱਲੀ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਮੁੜ ਪਾਰਾ 40 ਡਿਗਰੀ ਦੇ ਪਾਰ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਉੱਤਰ ਭਾਰਤ ਦੇ ਲੋਕਾਂ ਨੂੰ ਮੁੜ ਲੂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਇੱਕ ਹਫਤੇ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਦੇ ਪਾਰ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਲੂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਪਾਰਾ ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

Heat wave returns
Heat wave returns

ਮੌਸਮ ਵਿਭਾਗ ਦਾ ਕਹਿਣਾ ਹੈ ਕਿ 8 ਮਈ ਤੋਂ 10 ਮਈ ਤੱਕ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣ-ਪੱਛਮ ਉੱਤਰ ਪ੍ਰਦੇਸ਼ ਤੇ ਦੱਖਣੀ ਪੰਜਾਬ ਵਿੱਚ ਵੀ 9 ਮਈ ਤੋਂ 10 ਮਈ ਤੱਕ ਲੂ ਚੱਲਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਸ਼ਨੀਵਾਰ ਸਵੇਰੇ ਘੱਟੋ-ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਆਂਸ਼ਿਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿ ਸਕਦਾ ਹੈ। ਦੂਜੇ ਪਾਸੇ, 9 ਮਈ ਤੋਂ 13 ਮਈ ਤੱਕ ਹੀਟ ਵੇਵ ਦਾ ਅਲਰਟ ਹੈ। ਇਸ ਦੌਰਾਨ ਵੱਧ ਤੋਂ ਵੱਧ 43 ਤੋਂ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

ਮੌਸਮ ਵਿਭਾਗ ਮੁਤਾਬਕ ਰਾਜਸਥਾਨ ਵਿੱਚ ਅਗਲੇ 48 ਘੰਟਿਆਂ ਵਿੱਚ 2-3 ਡਿਗਰੀ ਸੈਲਸੀਅਸ ਪਾਰਾ ਵਧੇਗਾ ਤੇ ਚਾਰ-ਪੰਜ ਦਿਨ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਉਥੇ ਹੀ ਯੂਪੀ ਵਿੱਚ ਗਰਮੀ ਨੂੰ ਲੈ ਕੇ 3 ਦਿਨਾਂ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post ਪੰਜਾਬ ‘ਚ ਅੱਜ ਤੋਂ ਫਿਰ ਤਪਾਏਗੀ ਗਰਮੀ, 47 ਡਿਗਰੀ ਤੋਂ ਪਾਰ ਜਾਏਗਾ ਪਾਰਾ, ਚੱਲੇਗੀ ਲੂ appeared first on Daily Post Punjabi.



Previous Post Next Post

Contact Form