ਗੁਜਰਾਤ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਾਰਦਿਕ ਪਟੇਲ ਨੇ ਟਵਿੱਟਰ ਪ੍ਰੋਫਾਈਲ ਤੋਂ ‘ਕਾਂਗਰਸ’ ਨੂੰ ਹਟਾਇਆ

ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚ ਕਾਂਗਰਸੀ ਆਗੂ ਹਾਰਦਿਕ ਪਟੇਲ ਨੇ ਆਪਣੇ ਟਵਿੱਟਰ ਪ੍ਰੋਫਾਈਲ ਤੋਂ ਕਾਂਗਰਸ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਆਪਣੇ ਪ੍ਰੋਫਾਈਲ ‘ਚ ਕਾਂਗਰਸ ਸ਼ਬਦ ਲਗਾਉਂਦੇ ਸਨ। ਕਾਂਗਰਸ ਸ਼ਬਦ ਹਟਾਉਣ ਤੋਂ ਬਾਅਦ ਹੁਣ ਲਗਭਗ ਰਾਜਨੀਤਕ ਮਾਹਿਰ ਇਹ ਮੰਨ ਰਹੇ ਹਨ ਕਿ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ ਹੈ।

ਪਹਿਲਾਂ ਖਬਰ ਆਈ ਸੀ ਕਿ ਹਾਰਦਿਕ ਰਾਹੁਲ ਗਾਂਧੀ ਦੀ ਸ਼ਿਕਾਇਤ ਕਰਨ ਦਿੱਲੀ ਪਹੁੰਚੇ ਹਨ ਪਰ ਬਾਅਦ ਵਿਚ ਉਨ੍ਹਾਂ ਖੁਦ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਤੋਂ ਨਾਰਾਜ਼ ਨਹੀਂ ਹਨ ਸਗੋਂ ਗੁਜਰਾਤ ਇਕਾਈ ਦੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹਨ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਸੰਗਠਨ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਪਾਰਟੀ ਨੂੰ ਜਿਤਾਉਣ ਦੀ ਸਮੱਰਥਾ ਰੱਖਦੇ ਹਨ।

ਹਾਰਦਿਕ ਪਟੇਲ ਫਿਲਹਾਲ ਗੁਜਰਾਤ ਕਾਂਗਰਸ ਇਕਾਈ ਦੇ ਕਾਰਜਕਾਰੀ ਪ੍ਰਧਾਨ ਹਨ। ਹਾਰਦਿਕ ਪਟੇਲ ਨੇ ਸ਼ੁਰੂਆਤੀ ਦਿਨਾਂ ਵਿਚ ਕਾਂਗਰਸ ਲਈ ਅਹਿਮ ਭੂਮਿਕਾ ਨਿਭਾਈ ਸੀ। ਇਸੇ ਲਈ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਬਣ ਦਿੱਤਾ ਗਿਆ ਸੀ ਪਰ ਪਿਛਲੇ 6 ਮਹੀਨਿਆਂ ਤੋਂ ਹਾਰਦਿਕ ਕਾਂਗਰਸ ਤੋਂ ਵੱਖ ਰਹਿ ਰਹੇ ਹਨ। ਚਰਚਾ ਹੈ ਕਿ ਉਨ੍ਹਾਂ ਦੀ ਗੁਜਰਾਤ ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਹੋ ਚੁੱਕੀ ਹੈ।

ਗੁਜਰਾਤ ਸਰਕਾਰ ਨੇ ਪਾਟੀਦਾਰ ਅੰਦੋਲਨ ਦੌਰਾਨ ਉਨ੍ਹਾਂ ‘ਤੇ ਚਲਾਏ ਜਾ ਰਹੇ ਮੁਕੱਦਮੇ ਨੂੰ ਹਟਾਉਣ ਲਈ ਹਾਈਕੋਰਟ ਵਿਚ ਅਰਜ਼ੀ ਵੀ ਦਿੱਤੀ ਸੀ ਪਰ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਹਾਰਦਿਕ ਨੇ ਹਾਲ ਹੀ ਵਿੱਚ ਜਨਤਕ ਤੌਰ ‘ਤੇ ਕਾਂਗਰਸ ਲੀਡਰਸ਼ਿਪ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਹਾਲਾਂਕਿ ਗੁਜਰਾਤ ਕਾਂਗਰਸ ਇਸ ਤੋਂ ਇਨਕਾਰ ਕਰਦੀ ਰਹੀ ਹੈ। ਖੁਦ ਹਾਰਦਿਕ ਪਟੇਲ ਨੇ ਵੀ ਪਾਰਟੀ ਛੱਡਣ ਤੋਂ ਇਨਕਾਰ ਕੀਤਾ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਤੁਸੀਂ ਭਾਜਪਾ ‘ਚ ਸ਼ਾਮਲ ਹੋ ਰਹੇ ਹੋ। ਉਨ੍ਹਾਂ ਕਿਹਾ, ‘ਮੈਂ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੀ ਤਾਰੀਫ਼ ਕੀਤੀ, ਇਸ ਦਾ ਮਤਲਬ ਇਹ ਨਹੀਂ ਕਿ ਮੈਂ ਬਾਇਡੇਨ ਦੀ ਪਾਰਟੀ ‘ਚ ਸ਼ਾਮਲ ਹੋਣ ਜਾ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਗੁਜਰਾਤ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਾਰਦਿਕ ਪਟੇਲ ਨੇ ਟਵਿੱਟਰ ਪ੍ਰੋਫਾਈਲ ਤੋਂ ‘ਕਾਂਗਰਸ’ ਨੂੰ ਹਟਾਇਆ appeared first on Daily Post Punjabi.



Previous Post Next Post

Contact Form