ਮੋਹਾਲੀ ਬਲਾਸਟ : ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਟੀਮ ਪਹੁੰਚੀ ਮੋਹਾਲੀ, ਗੁੱਥੀ ਸੁਲਝਾਉਣ ‘ਚ ਕਰੇਗੀ ਮਦਦ!

ਮੋਹਾਲੀ ਜ਼ਿਲੇ ‘ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਸੋਮਵਾਰ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਇਕ ਮੰਜ਼ਿਲ ਦੀਆਂ ਬਾਰੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਹਮਲਾ ਕਿਸ ਨੇ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੀ ਮੁਹਾਲੀ ਪਹੁੰਚ ਗਈ ਹੈ। ਪਿਛਲੇ ਕੁਝ ਸਾਲਾਂ ਤੋਂ ਦਿੱਲੀ ਸਪੈਸ਼ਲ ਸੈੱਲ ਨੇ ISI-ਖਾਲਿਸਤਾਨ ਨੈੱਟਵਰਕ ‘ਤੇ ਕਈ ਖੁਲਾਸੇ ਕੀਤੇ ਹਨ।

Delhi Police Special Cell
Delhi Police Special Cell

ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸੈੱਲ ਦੁਆਰਾ ਆਈ.ਐਸ.ਆਈ. ਦੇ ਕੇ-2 ਡੈਸਕ ਮਾਡਿਊਲ ਦਾ ਵੀ ਖੁਲਾਸਾ ਕੀਤਾ ਗਿਆ ਸੀ। ਅਜਿਹੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੀਨੀਅਰ ਅਧਿਕਾਰੀਆਂ ਨੇ ਇਕ ਟੀਮ ਮੋਹਾਲੀ ਭੇਜੀ ਹੈ। ਟੀਮ ਨੂੰ ਇਹ ਜਾਣਨ ਅਤੇ ਸਮਝਣ ਲਈ ਭੇਜਿਆ ਗਿਆ ਹੈ ਕਿ ਆਰ.ਪੀ.ਜੀ. ਦੁਆਰਾ ਖੁਫੀਆ ਵਿਭਾਗ ਦੀ ਇਮਾਰਤ ਨੂੰ ਕਿਵੇਂ ਨਿਸ਼ਾਨਾ ਬਣਾਇਆ ਗਿਆ ਸੀ।

ਇਸ ਦੇ ਨਾਲ ਹੀ ਇਸ ਬੰਬ ਧਮਾਕੇ ਨੂੰ ਲੈ ਕੇ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਘਟਨਾ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਖਾਲਿਸਤਾਨ ਦੀ ਮੰਗ ਕਰਨ ਵਾਲੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਪਾਬੰਦੀਸ਼ੁਦਾ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਆਡੀਓ ਮੈਸੇਜ ਰਾਹੀਂ ਕਿਹਾ ਹੈ ਕਿ ਅਜੇ ਤਾਂ ਮੋਹਾਲੀ ‘ਤੇ ਹਮਲਾ ਹੋਇਆ ਹੈ, ਅੱਗੇ ਹਿਮਾਚਲ ‘ਤੇ ਵੀ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

ਇੱਕ ਰਿਪੋਰਟ ਮੁਤਾਬਕ ਪਨੂੰ ਵੱਲੋਂ ਧਮਾਕੇ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਧਮਾਕੇ ਦੇ ਮਾਮਲੇ ਵਿੱਚ 18 ਤੋਂ 20 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਹਮਲੇ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਪੁਲਿਸ ਨੇ ਮੋਹਾਲੀ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਆਡੀਓ ਮੈਸੇਜ ਦੀ ਜਾਂਚ ਕਰਨ ‘ਤੇ ਪਤਾ ਲੱਗਾ ਹੈ ਕਿ ਇਹ ਆਵਾਜ਼ ਪਾਬੰਦੀਸ਼ੁਦਾ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਦੀ ਹੈ। ਮੁਹਾਲੀ ਦੇ ਐੱਸ.ਐੱਸ.ਪੀ. ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਅਸੀਂ ਮਾਮਲੇ ਨੂੰ ਸੁਲਝਾਉਣ ਦੇ ਬਹੁਤ ਨੇੜੇ ਹਾਂ।

The post ਮੋਹਾਲੀ ਬਲਾਸਟ : ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਟੀਮ ਪਹੁੰਚੀ ਮੋਹਾਲੀ, ਗੁੱਥੀ ਸੁਲਝਾਉਣ ‘ਚ ਕਰੇਗੀ ਮਦਦ! appeared first on Daily Post Punjabi.



Previous Post Next Post

Contact Form